ਪੰਜਾਬ ਵਿਚ ਤੇਜੀ ਨਾਲ ਵੱਧ ਰਹੇ ਹਨ ਕੋਰੋਨਾ ਦੇ ਮਰੀਜ਼! 21 ਤਕ ਪਹੁੰਚੀ ਗਿਣਤੀ

TeamGlobalPunjab
2 Min Read

ਚੰਡੀਗੜ੍ਹ : ਭਾਰਤ ਵਿਚ ਕੋਰੋਨਾ ਦੀ ਲਾਗ ਦੇ ਮਾਮਲੇ ਵੱਧ ਰਹੇ ਹਨ। ਐਤਵਾਰ ਸਵੇਰੇ ਇੱਕ ਹੋਰ ਨੌਜਵਾਨ ਦੀ ਰਿਪੋਰਟ ਦੇ ਚੰਡੀਗੜ੍ਹ ਵਿੱਚ ਪਾਜ਼ੇਟਿਵ ਆਉਣ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਰੋਨਾ-ਵਾਇਰਸ ਦੇ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 21 ਹੋ ਗਈ ਹੈ। ਚੰਡੀਗੜ੍ਹ ਸਮਾਰਟ ਸਿਟੀ ਦੇ ਸੀਜੀਐਮ ਦੇ ਬੇਟੇ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਪਹਿਲਾਂ ਪੰਜ ਲੋਕਾਂ ਦੇ ਕੋਰੋਨਾ ਵਿੱਚ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਹੁਣ ਤੱਕ ਮੁਹਾਲੀ ਵਿੱਚ ਚਾਰ ਅਤੇ ਨਵਾਂ ਸ਼ਹਿਰ ਵਿੱਚ ਛੇ ਸਕਾਰਾਤਮਕ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਅੱਜ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਰਾਜਸਥਾਨ ਨੂੰ ਸ਼ਨੀਵਾਰ ਰਾਤ ਨੂੰ ਬੰਦ ਕਰ ਦਿੱਤਾ ਗਿਆ ਸੀ। ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ ਜਿਸ ਨੂੰ ਬੰਦ ਕਰ ਦਿੱਤਾ ਗਿਆ ਹੈ।ਪੰਜਾਬ ਅਤੇ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਕਿੰਨਾ ਤੇਜ਼ ਹੈ ਇਸ ਗੱਲ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸ਼ੁੱਕਰਵਾਰ ਤੱਕ ਇਹ ਗਿਣਤੀ ਸਿਰਫ ਸੱਤ ਸੀ। ਇਸ ਦੇ 11 ਸਕਾਰਾਤਮਕ ਮਰੀਜ਼ ਸ਼ਨੀਵਾਰ ਨੂੰ ਇਕੋ ਦਿਨ ਪਾਏ ਗਏ, ਜਦਕਿ ਐਤਵਾਰ ਨੂੰ ਚੰਡੀਗੜ੍ਹ ਵਿਚ ਇਕ ਹੋਰ ਨੌਜਵਾਨ ਦੀ ਪੁਸ਼ਟੀ ਹੋਣ ਤੋਂ ਬਾਅਦ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 21 ਤੱਕ ਪਹੁੰਚ ਗਈ। ਇਨ੍ਹਾਂ ਵਿਚ ਛੇ ਨਵਾਂਸ਼ਹਿਰ, ਤਿੰਨ ਮੁਹਾਲੀ ਅਤੇ ਇਕ ਕੇਸ ਚੰਡੀਗੜ੍ਹ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਸ਼ਾਮਲ ਹਨ।

Share this Article
Leave a comment