ਭਾਰਤ ‘ਚ ਕੋੋਰੋਨਾ ਸਿਖਰਾ ‘ਤੇ, ਪਹਿਲੀ ਵਾਰ ਟੁੱਟਿਆਂ ਮੌਤਾਂ ਦਾ ਰਿਕਾਰਡ 24 ਘੰਟਿਆਂ ‘ਚ 2003 ਮੌਤਾਂ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਘਾਤਕ ਰੂਪ ਧਾਰਨ ਕਰਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਸਾਢੇ ਤਿੰਨ ਲੱਖ ਤੋਂ ਪਾਰ ਚਲਾ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 10,974 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ‘ਚ ਪਹਿਲੀ ਵਾਰ ਇੱਕ ਦਿਨ ‘ਚ 2003 ਮੌਤਾਂ ਹੋਈਆਂ ਹਨ। ਜਿਸ ਨਾਲ ਦੇਸ਼ ‘ਚ ਮੌਤਾਂ ਦਾ ਅੰਕੜਾਂ ਵੱਧ ਕੇ 11,903 ਤੱਕ ਅੱਪੜ ਗਿਆ ਹੈ।

ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 3,54,065 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ‘ਚੋਂ  1,55,227 ਕੇਸ ਅਜੇ ਐਕਟਿਵ ਹਨ ਅਤੇ  1,86,935 ਲੋਕਾਂ ਨੂੰ ਸਿਹਤਯਾਬ ਹੋਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪਹਿਲੀ ਵਾਰ ਦੇਸ਼ ‘ਚ ਇੱਕ ਦਿਨ ‘ਚ ਸਭ ਤੋਂ ਜ਼ਿਆਦਾ ਮੌਤਾਂ ਭਾਰਤ ‘ਚ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਸੰਕਰਮਿਤ ਮਾਮਲਿਆਂ ‘ਚ ਭਾਰਤ ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਤੋਂ ਬਾਅਦ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਿਤ ਦੇਸ਼ ਹੈ।

ਦੇਸ਼ ਦਾ ਮਹਾਂਰਾਸ਼ਟਰ ਸੂਬਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮਹਾਂਰਾਸ਼ਟਰ ‘ਚ ਹੁਣ ਤੱਕ ਕੋਰੋਨਾ ਦੇ 1 ਲੱਖ 13 ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਮਹਾਂਰਾਸ਼ਟਰ ‘ਚ ਅਜੇ ਵੀ 50 ਹਜ਼ਾਰ ਤੋਂ ਵੱਧ ਐਕਟਿਵ ਕੇਸ ਹਨ ਅਤੇ 5500 ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਮਹਾਂਰਾਸ਼ਟਰ ਤੋਂ ਬਾਅਦ ਦੂਜੇ ਨੰਬਰ ‘ਤੇ ਦਿੱਲੀ ਫਿਰ ਤਾਮਿਲਨਾਡੂ, ਗੁਜਰਾਤ ਅਤੇ ਪੱਛਮੀ ਬੰਗਾਲ ਹੈ। ਦਿੱਲੀ ‘ਚ ਵੀ ਕੋਰੋਨਾ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਰਾਜਧਾਨੀ ‘ਚ ਹੁਣ ਤੱਕ ਕੋਰੋਨਾ ਦੇ 44 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1800 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

Share this Article
Leave a comment