ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਕੋਰੋਨਾ ਪਾਜ਼ੀਟਿਵ

TeamGlobalPunjab
2 Min Read

ਵਾਸ਼ਿੰਗਟਨ : ਅਮਰੀਕਾ ‘ਚ ਕੋਰੋਨਾ ਮਹਾਮਾਰੀ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ‘ਚ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਇੱਥੇ ਦੱਸ ਦਈਏ ਕਿ ਬ੍ਰਾਇਨ, ਸੰਯੁਕਤ ਰਾਜ ਵਿੱਚ ਇੱਕ ਉੱਚ-ਪੱਧਰੀ ਅਧਿਕਾਰੀ ਹੈ, ਜਿਸ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਵ੍ਹਾਈਟ ਹਾਊਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਰੌਬਰਟ ਓ ਬ੍ਰਾਇਨ ਦੇ ਹਲਕੇ ਲੱਛਣ ਸਨ, ਜਿਸ ਤੋਂ ਬਾਅਦ ਉਸਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਸੀ ਅਤੇ ਉਹ ਇੱਕ ਸੁਰੱਖਿਅਤ ਜਗ੍ਹਾ ‘ਤੇ ਕੰਮ ਕਰ ਰਹੇ ਹਨ। ਇਹ ਵੀ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਜਾਂ ਉਪ ਰਾਸ਼ਟਰਪਤੀ ਨੂੰ ਇਸ ਤੋਂ ਕੋਈ ਖਤਰਾ ਨਹੀਂ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਕੇਟੀ ਮਿਲਰ ਅਤੇ ਸਕੁਐਡਰਨ ਕੋਰੋਨਾ ਸੰਕਰਮਿਤ ਪਾਏ ਗਏ ਸਨ। ਜਿਸ ਤੋਂ ਬਾਅਦ ਵ੍ਹਾਈਟ ਹਾਊਸ ਦੇ ਸੀਨੀਅਰ ਅਧਿਕਾਰੀ ਅਤੇ ਜਿਹੜਾ ਵੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਨੇੜਲਾ ਸੰਪਰਕ ਰੱਖਦਾ ਹੈ, ਉਨ੍ਹਾਂ ਦੀ ਹਰ ਰੋਜ਼ ਕੋਰੋਨਾ ਜਾਂਚ ਕੀਤੀ ਜਾ ਰਹੀ ਹੈ।

ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ, ਅਮਰੀਕਾ ਵਿੱਚ ਹੁਣ ਤੱਕ ਕੋਰੋਨਾ ਦੇ 42,38,500 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 146,000 ਤੋਂ ਵੱਧ ਲੋਕਾਂ ਦੀ ਵਾਇਰਸ ਨਾਲ ਮੌਤ ਹੋ ਗਈ ਹੈ।

- Advertisement -

Share this Article
Leave a comment