ਸੁਖਬੀਰ ਬਾਦਲ ਨੇ ਟਵੀਟ ਕਰ ਕੇ ਦਿੱਤੀ ਆਪਣੀ ਸਿਹਤ ਸਬੰਧੀ ਅਪਡੇਟ

TeamGlobalPunjab
1 Min Read

ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ। ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਪਣਾ ਚੈੱਕ ਅੱਪ ਕਰਾਇਆ।

ਸੁਖਬੀਰ ਬਾਦਲ ਨੇ ਖੁਦ ਟਵੀਟ ਕਰਕੇ ਆਪਣੀ ਸਿਹਤ ਸਬੰਧੀ ਅਪਡੇਟ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ, ਗੁਰੂ ਸਾਹਿਬ ਦੀ ਮਿਹਰ ਨਾਲ ਮੈਂ ਠੀਕ ਹਾਂ। ਮੈਂ ਗੁੜਗਾਉਂ ਦੇ ਮੇਦਾਂਤਾ ਹਸਪਤਾਲ ‘ਚ ਆਪਣਾ ਇਲਾਜ ਕਰਵਾਉਣ ਜਾ ਰਿਹਾ ਹਾਂ।

ਦੱਸਣਯੋਗ ਹੈ ਕਿ ਸੋਮਵਾਰ ਨੂੰ ਖੇਮਕਰਨ ਵਿੱਚ ਸੁਖਬੀਰ ਬਾਦਲ ਨੇ ਰੈਲੀ ਕੀਤੀ ਸੀ ਜਿਸ ਵਿੱਚ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਵੱਡਾ ਇਕੱਠ ਕੀਤਾ ਗਿਆ ਸੀ, ਇਸ ਰੈਲੀ ਤੋਂ ਬਾਅਦ ਹੀ ਸੁਖਬੀਰ ਬਾਦਲ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਸੀ।

Share This Article
Leave a Comment