ਚੰਡੀਗੜ੍ਹ ‘ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 3 ਸਾਲਾ ਬੱਚੀ ਅਤੇ 10 ਸਾਲਾ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

TeamGlobalPunjab
2 Min Read

ਚੰਡੀਗੜ੍ਹ : ਬਿਊਟੀਫੁੱਲ ਸਿਟੀ ਚਡੀਗੜ੍ਹ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ‘ਚ ਹੀ ਅੱਜ ਤੜਕਸਾਰ ਚੰਡੀਗੜ੍ਹ ਦੀ ਬਾਪੂ ਧਾਮ ਕਲੋਨੀ ‘ਚ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚ ਇੱਕ 10 ਸਾਲਾ ਬੱਚਾ ਅਤੇ ਇੱਕ 3 ਸਾਲਾ ਬੱਚੀ ਸ਼ਾਮਲ ਹੈ। ਇਸ ਨਾਲ ਚੰਡੀਗੜ੍ਹ ‘ਚ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 304 ਹੋ ਗਈ ਹੈ।  ਯੂਟੀ ‘ਚ 77 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਚੰਡੀਗੜ੍ਹ ਦੇ ਕੋਰੋਨਾ ਹੌਟਸਪਾਟ ਖੇਤਰ ਬਾਪੂਧਾਮ ਕਲੋਨੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਦਿਨੀਂ ਬਾਪੂਧਾਮ ਕਾਲੋਨੀ ‘ਚ ਇੱਕ 80 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਚੰਡੀਗੜ੍ਹ ‘ਚ ਕੋਰੋਨਾ ਮਾਮਲਿਆਂ ‘ਚ ਵਾਧਾ ਹੋਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਦੱਸ ਦਈਏ ਕਿ ਹਾਲ ਹੀ ‘ਚ ਚੰਡੀਗੜ੍ਹ ਪ੍ਰਸਾਸ਼ਨ ਨੇ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਆਪਣੀ ਨੀਤੀ ‘ਚ ਬਦਲਾਅ ਕੀਤਾ ਹੈ। ਜਿਸ ਦੇ ਤਹਿਤ ਹੁਣ ਲੱਛਣ ਰਹਿਤ ਕੋਰੋਨਾ ਮਰੀਜ਼ਾਂ ਨੂੰ ਘਰ ‘ਚ ਹੀ ਇਕਾਂਤਵਾਸ ਕੀਤਾ ਜਾ ਸਕੇਗਾ। ਚੰਡੀਗੜ੍ਹ ‘ਚ ਅਜਿਹਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਟੋਰਾਂਟੋ ਤੋਂ ਆਈ ਇੱਕ 27 ਸਾਲਾ ਲੜਕੀ ਨੂੰ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ਜਾਂ ਇਕਾਂਤਵਾਸ ਸੈਂਟਰ ਭੇਜਣ ਦੀ ਬਜਾਏ ਉਸ ਨੂੰ ਘਰ ‘ਚ ਹੀ 14 ਦਿਨਾਂ ਲਈ ਇਕਾਂਤਵਾਸ ਕੀਤਾ ਗਿਆ ਸੀ। ਉਕਤ ਲੜਕੀ ਦੀ ਬੀਤੀ 30 ਮਈ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ।

Share this Article
Leave a comment