ਨਵੀਂ ਦਿੱਲੀ: ਦੁਨੀਆਂ ‘ਚ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਭਾਰਤ ‘ਚ ਕੋਰੋਨਾ ਵਾਇਰਸ ਫੈਲ ਰਿਹਾ ਹੈ। ਭਾਰਤ ‘ਚ ਕੋਰੋਨਾ ਦੇ ਕੇਸ 59 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 85362 ਮਾਮਲੇ ਸਾਹਮਣੇ ਦਰਜ ਕੀਤੇ ਗਏ ਹਨ ਅਤੇ 1089 ਲੋਕਾਂ ਨੇੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸ਼ਨੀਵਾਰ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 85,362 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਘੰਟਿਆਂ ‘ਚ 1089 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 59,03,933 ਹੋ ਗਿਆ ਹੈ ਜਦ ਕਿ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 93,379 ਤੱਕ ਪਹੁੰਚ ਗਿਆ ਹੈ।
ਉੱਥੇ ਹੀ ਦੇਸ਼ ‘ਚ ਅਜੇ 9,60,969 ਸਰਗਰਮ ਮਾਮਲੇ ਹਨ ਅਤੇ 48,49,585 ਲੋਕ ਇਸ ਵਾਇਰਸ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ।