ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 90,123 ਨਵੇਂ ਮਾਮਲੇ 1290 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਸੰਕਰਮਣ ਦੇ ਮਾਮਲਿਆਂ ‘ਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 50 ਲੱਖ ਤੋਂ ਪਾਰ ਹੋ ਗਿਆ ਹੈ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 90,123 ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 1290 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 90,123 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਉੱਥੇ ਹੀ 1,290 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਦੇਸ਼ ਵਿੱਚ ਸੰਕਰਮਿਤ ਮਾਮਲਿਆਂ ਦੀ ਗਿਣਤੀ ਵੱਧ ਕੇ  50,20,360 ਹੋ ਗਈ ਹੈ। ਜਦ ਕਿ ਹੁਣ ਤੱਕ ਕੋਰੋਨਾ ਨਾਲ 82,066 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁਲ ਮਾਮਲਿਆਂ ‘ਚੋਂ 9,95,933 ਵਿਅਕਤੀ ਇਲਾਜ ਅਧੀਨ ਹਨ ਅਤੇ 39,42,361 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਦੁਆਰਾ ਜਾਰੀ ਅੰਕੜਿਆਂ ਅਨੁਸਾਰ 15 ਸਤੰਬਰ ਤੱਕ ਦੇਸ਼ ਭਰ ਵਿੱਚ ਕੁੱਲ 5,94,29,115 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 11,16,842 ਨਮੂਨਿਆਂ ਦੀ ਮੰਗਲਵਾਰ ਨੂੰ ਇੱਕ ਹੀ ਦਿਨ ਜਾਂਚ ਕੀਤੀ ਗਈ।

Share this Article
Leave a comment