ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ਦੌਰਾਨ 95 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ

TeamGlobalPunjab
1 Min Read

ਨਵੀਂ ਦਿੱਲੀ : ਪੂਰੀ ਦੁਨੀਆ ਸਮੇਤ ਭਾਰਤ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ ਤੋੜ 95 ਹਜ਼ਾਰ 735 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 1, 172 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਵੀਰਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 1,172 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 75,062 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 44,65,864 ਹੋ ਗਈ ਹੈ, ਜਿਨ੍ਹਾਂ ‘ਚੋਂ 9,19,018 ਵਿਅਕਤੀ ਇਲਾਜ ਅਧੀਨ ਹਨ ਅਤੇ 34,71,784 ਲੋਕ ਇਲਾਜ ਦੇ ਬਾਅਦ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 9 ਸਤੰਬਰ ਤੱਕ ਦੇਸ਼ ਭਰ ਵਿੱਚ ਕੁੱਲ 5,29,34,433 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 11,29,756 ਨਮੂਨਿਆਂ ਦਾ ਬੁੱਧਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ ਸੀ।

Share This Article
Leave a Comment