ਜਲੰਧਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, 44 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

TeamGlobalPunjab
1 Min Read

ਜਲੰਧਰ : ਜਲੰਧਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਜਲੰਧਰ ‘ਚ ਕੋਰੋਨਾ ਦੇ 44 ਹੋੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 563 ਹੋ ਗਈ ਹੈ। ਅੱਜ ਮਿਲੇ ਨਵੇਂ ਮਾਮਲੇ ਕੁਝ ਪੁਲਿਸ ਨਾਲ ਅਤੇ ਕੁਝ ਦੂਜੇ ਸੂਬਿਆਂ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਦਿਨ ਪ੍ਰਤੀ ਦਿਨ ਜ਼ਿਲ੍ਹੇ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਹਤ ਅਧਿਕਾਰੀ ਡਾ. ਟੀ.ਪੀ. ਸਿੰਘ ਨੇ ਦੱਸਿਆ ਕਿ ਫਿਲਹਾਲ ਮਰੀਜ਼ਾਂ ਦੇ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਉਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਸੂਬੇ ‘ਚ ਕੋਰੋਨਾ ਨੇ ਇੱਕ ਵਾਰ ਫਿਰ ਰਫਤਾਰ ਫੜ੍ਹ ਲਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੂਬੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 4 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਸੂਬੇ ‘ਚ 1107 ਮਾਮਲੇ ਅਜੇ ਵੀ ਸਰਗਰਮ ਹਨ ਅਤੇ 2800 ਤੋਂ ਵੱਧ ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਕੋਰੋਨਾ ਵਾਇਰਸ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

Share This Article
Leave a Comment