ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਅੱਜ ਮਹਾਂਨਗਰ ਜਲੰਧਰ ‘ਚ ਕੋਰੋਨਾ ਦੇ 40 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਸ਼ਹਿਰ ‘ਚ ਕੋਰੋਨਾ ਪਾਜ਼ੀਟਿਵ ਪੀੜਤਾਂ ਦੀ ਗਿਣਤੀ 1769 ਹੋ ਗਈ ਹੈ। ਇਨ੍ਹਾਂ ‘ਚੋਂ 55 ਫੀਸਦੀ ਕੋਰੋਨਾ ਪੀੜਤਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱੱਟੀ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ‘ਚ ਵੀ ਅੱਜ ਸਵੇਰੇ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ‘ਚੋਂ 20 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ‘ਚ 8 ਮਰੀਜ਼ ਮੰਡੀ ਗੋਬਿੰਦਗੜ੍ਹ ਇਲਾਕੇ ਨਾਲ ਸਬੰਧਿਤ ਹਨ ਅਤੇ 8 ਮਰੀਜ਼ ਖੇੜੀ ਨੌਧ ਸਿੰਘ ਇਲਾਕੇ ਨਾਲ ਸਬੰਧਤ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਖੇੜੀ ਨੌਧ ਸਿੰਘ ਵਿਚ ਤਾਇਨਾਤ 8 ਪੁਲੀਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਜੇਕਰ ਸੂਬੇ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ ਕੋਰੋਨਾ ਦੇ 10900 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਸੂਬੇ ‘ਚ ਅਜੇ ਵੀ 3200 ਐਕਟਿਵ ਮਾਮਲੇ ਹਨ। 7400 ਤੋਂ ਵੱਧ ਕੋਰੋਨਾ ਪੀੜਤ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ 260 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।