ਸੂਬੇ ‘ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਮੁਹਾਲੀ ‘ਚ 6 ਅਤੇ ਫਿਰੋਜ਼ਪੁਰ ‘ਚ 3 ਹੋਰ ਪਾਜ਼ੀਟਿਵ ਮਾਮਲੇ ਆਏ ਸਾਹਮਣੇ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੇ ਅੰਕੜੇ ‘ਚ ਤੇਜੀ ਨਾਲ ਵਾਧਾ ਹੋ ਰਿਹਾ ਹੈ। ਇਸ ‘ਚ ਹੀ ਬੀਤੀ ਦੇਰ ਰਾਤ ਜ਼ਿਲ੍ਹਾ ਐੱਸ. ਏ. ਐੱਸ. ਨਗਰ ‘ਚ ਕੋਰੋਨਾ ਦੇ 6 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 252 ਹੋ ਗਈ ਹੈ ਜਿਨ੍ਹਾਂ ‘ਚੋਂ 191 ਸਿਹਤਯਾਬ ਹੋ ਚੁੱਕੇ ਹਨ ਅਤੇ 3 ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਅੰਦਰ ਅਜੇ ਵੀ 58 ਮਾਮਲੇ ਸਰਗਰਮ ਹਨ।

ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਆਏ ਕੋਰੋਨਾ ਮਰੀਜ਼ਾਂ ‘ਚ ਨੇਹਾ ਨਾਂਅ ਦੀ 50 ਸਾਲਾ ਮਹਿਲਾ, 24 ਸਾਲਾ ਨਿਲੇਸ਼, 82 ਸਾਲਾ ਗੁਰਦੇਵ ਸਿੰਘ ਅਤੇ 40 ਸਾਲਾ ਹਰਕੀਰਤ ਸਿੰਘ ਗਿਲਕੋ ਹਾਈਟਸ ਖਰੜ ਵਜੋਂ ਹੋਈ ਹੈ ਜੋ ਕਿ ਪਹਿਲਾਂ ਤੋਂ ਕੋਰੋਨਾ ਪੀੜਤ ਮਰੀਜ਼ ਦੇ ਸੰਪਰਕ ਵਿਚ ਸਨ। ਇਸ ਤੋਂ ਇਲਾਵਾ ਜ਼ੀਰਕਪੁਰ ਦੇ ਮਾਇਆ ਗਾਰਡਨ ਦਾ 61 ਸਾਲਾ ਰਮੇਸ਼ ਕੁਮਾਰ ਅਤੇ 57 ਸਾਲਾ ਦਿਲਜੀਤ ਕੌਰ ਸੈਕਟਰ 71 ਮੁਹਾਲੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਇਸ ਤੋਂ ਇਲਾਵਾ ਜ਼ਿਲ੍ਹ ਫਿਰੋਜ਼ਪੁਰ ‘ਚ ਵੀ ਅੱਜ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 40 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਮਿਲੇ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ 2 ਮਰੀਜ਼ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਅਤੇ ਇੱਕ ਮਰੀਜ਼ ਜੰਡੀ ਮੁਹੱਲਾ ਫ਼ਿਰੋਜ਼ਪੁਰ ਸ਼ਹਿਰ ਨਾਲ ਸਬੰਧਿਤ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ਮਰੀਜ਼ਾਂ ਦੇ ਸੰਪਰਕ ‘ਚ ਆਉੇਣ ਵਾਲੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

Share this Article
Leave a comment