ਸੂਬੇ ‘ਚ ਕੋਰੋਨਾ ਦਾ ਕਹਿਰ ਜਾਰੀ, ਜਲੰਧਰ ‘ਚ 25 ਅਤੇ ਬਠਿੰਡਾ ‘ਚ 20 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ‘ਚ ਹੀ ਅੱਜ ਜ਼ਿਲ੍ਹਾ ਜਲੰਧਰ ‘ਚ 25 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਉੱਥੇ ਹੀ ਇੱਕ 70 ਸਾਲਾ ਮਹਿਲਾ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਤੋਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 591 ਤੱਕ ਪਹੁੰਚ ਗਿਆ ਹੈ। ਜਿਨ੍ਹਾਂ ‘ਚੋਂ 320 ਤੋਂ ਵੱਧ ਮਰੀਜ਼ ਨੂੰ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਦਕਿ ਜ਼ਿਲ੍ਹੇ ‘ਚ 229 ਮਾਮਲੇ ਅਜੇ ਵੀ ਸਰਗਰਮ ਹਨ।

ਇਸ ਦੇ ਨਾਲ ਹੀ ਅੱਜ ਜ਼ਿਲ੍ਹਾ ਬਠਿੰਡਾ ‘ਚ ਵੀ ਕੋਰੋਨਾ ਦੇ 20 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ‘ਚੋਂ ਕੁੱਝ ਬਾਹਰਲੇ ਰਾਜਾਂ ਤੋਂ ਪਰਤੇ ਸਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਬੀਤੀ ਕੱਲ੍ਹ ਸ਼ਾਮ ਵੀ ਕੋਰੋਨਾ ਦੇ 10 ਪਾਜ਼ੀਟਿਵ ਕੇਸਾਂ ਦੀ ਰਿਪੋਰਟ ਸਾਹਮਣੇ ਆਈ ਸੀ ਜਿਸ ਨਾਲ ਬਠਿੰਡਾ ‘ਚ ਕੁੱਲ ਐਕਟਿਵ ਕੇਸ 38 ਹੋ ਗਏ ਹਨ। ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾ ਦੇ 8593 ਟੈਸਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ ‘ਚੋਂ 8063 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।

ਤਾਜਾ ਜਾਣਕਾਰੀ ਅਨੁਸਾਰ ਸੂਬੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 4288 ਤੋਂ ਪਾਰ ਚਲਾ ਗਿਆ ਹੈ। 2958 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ 1218 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਸੂਬੇ ‘ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 106 ਲੋਕ ਦਮ ਤੋੜ ਚੁੱਕ ਹਨ। ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

Share this Article
Leave a comment