ਕੋਰੋਨਾ ਦਾ ਕਹਿਰ ਜਾਰੀ, ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 39 ਹਜ਼ਾਰ ਨਵੇਂ ਮਾਮਲੇ 543 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਘਾਤਕ ਰੂਪ ਧਾਰਨ ਕਰਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ, ਦੇਸ਼ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 39 ਹਜ਼ਾਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦ ਕਿ 543 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 26816 ਹੋ ਗਈ ਹੇ। ਪਿਛਲੇ 24 ਘੰਟਿਆਂ ਦੌਰਾਨ 23670 ਲੋਕ ਕੋਰੋਨਾ ਤੋਂ ਸਿਹਤਯਾਬ ਹੋ ਚੁੱਕੇ ਹਨ।

ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 10 ਲੱਖ 70 ਹਜ਼ਾਰ ਤੱਕ ਪਹੁੰਚ ਗਿਆ ਹੈ। 6,77,422 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ। ਬੀਤੇ ਦਿਨੀਂ ਕੋਰੋਨਾ ਨਾਲ ਮਹਾਂਰਾਸ਼ਟਰ ‘ਚ 144, ਕਰਨਾਟਕ ‘ਚ 93, ਤਾਮਿਲਨਾਡੁ ‘ਚ 88, ਆਧਰਾਂ ਪ੍ਰਦੇਸ਼ ‘ਚ 52, ਪੱਛਮੀ ਬੰਗਾਲ 27, ਦਿੱਲੀ, ਉੱਤਰਪ੍ਰਦੇਸ਼ 25, ਹਰਿਆਣਾ ‘ਚ 17, ਗੁਜਰਾਤ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ।

ਦੂਜੇ ਪਾਸੇ ਵਿਸ਼ਵ ਪੱਧਰ ‘ਤੇ ਕੋਰੋਨਾ ਦੀ ਰਫਤਾਰ ਤੇਜ਼ ਹੁੰਦੀ ਜਾ ਰਹੀ ਹੈ। ਦੁਨੀਆ ਭਰ ‘ਚ ਕੋਰੋਨਾ ਦੇ ਹੁਣ ਤੱਕ 1 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 6 ਲੱਖ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

Share this Article
Leave a comment