ਵਾਸ਼ਿੰਗਟਨ: ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨਾਲ ਹੁਣ ਤਕ ਦੁਨੀਆ ਵਿਚ 64 ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ। ਉਥਰ ਹੀ ਇਕਲੇ ਅਮਰੀਕਾ ਵਿਚ ਇਸ ਕਾਰਨ 8 ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ। ਇਸ ਨੂੰ ਦੇਖਦਿਆਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਗਲੇ ਦੋ ਹਫਤਿਆਂ ਅਮਰੀਕੀ ਨਾਗਰਿਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ।
— Donald J. Trump (@realDonaldTrump) April 4, 2020
ਟਰੰਪ ਨੇ ਵਾਇਟ ਹਾਊਸ ਤੋਂ ਬੋਲਦਿਆਂ ਕਿਹਾ ਕਿ ਮੌਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਰਿਪੋਰਟਾਂ ਮੁਤਾਬਿਕ ਇਹ ਅਨੁਮਾਨ ਲਗਾਇਆ ਗਿਆ ਹੈ ਕਿ ਆਉਂਦੇ 2 ਮਹੀਨਿਆਂ ਵਿਚ ਜੇਕਰ ਇਸ ਦਾ ਪ੍ਰਕੋਪ ਜਾਰੀ ਰਿਹਾ ਤਾ ਉਥੇ 1 ਤੋਂ 2 ਲੱਖ ਮੌਤਾਂ ਹੋ ਸਕਦੀਆਂ ਹਨ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਦਾ ਪ੍ਰਭਾਵ ਆਉਂਦੇ 7 ਤੋਂ 10 ਦਿਨਾਂ ਵਿਚ ਵੱਧ ਸਕਦਾ ਹੈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾ ਇਸ ਨਾਲ ਸਭ ਤੋਂ ਵਧੇਰੇ ਨਿਊਯਾਰਕ ਅਤੇ ਨਿਊਜਰਸੀ ਪ੍ਰਭਾਵਿਤ ਹੋਣਗੇ।
ਜੌਹਨ ਹਾਪਕਿਨਜ਼ ਯੂਨੀਵਰਸਿਟੀ ਦੁਆਰਾ ਇਕੱਤਰ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ 311,544 ਪੁਸ਼ਟੀ ਕੀਤੇ ਕੇਸਾਂ ਵਿੱਚ ਮਹਾਂਮਾਰੀ ਨਾਲ ਕੁੱਲ 8,488 ਲੋਕਾਂ ਦੀ ਮੌਤ ਹੋ ਗਈ ਹੈ।