ਰਾਜਧਾਨੀ ਦਿੱਲੀ ‘ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ ‘ਚ 3390 ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
1 Min Read

ਨਵੀਂ ਦਿੱਲੀ : ਰਾਜਧਾਨੀ ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3390 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 64 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਰਾਜਧਾਨੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਗਿਣਤੀ 73 ਹਜ਼ਾਰ ਤੋਂ ਪਾਰ ਚਲੀ ਗਈ ਹੈ ਅਤੇ ਹੁਣ ਤੱਕ ਕੋਰੋਨਾ ਨਾਲ 2400 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਰਾਜਧਾਨੀ ਦਿੱਲੀ ‘ਚ ਹੁਣ ਤੱਕ 44 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਪਰ ਅਜੇ ਵੀ 26,586 ਮਾਮਲੇ ਸਰਗਰਮ ਹਨ। 15 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਘਰ ‘ਚ ਹੀ ਆਈਸੋਲੇਟ ਕੀਤਾ ਗਿਆ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਬੀਤੇ ਵੀਰਵਾਰ ਦੇਸ਼ ‘ਚ ਕੋਰੋਨਾ ਦੇ 24 ਘੰਟਿਆਂ ‘ਚ ਰਿਕਾਰਡ ਤੋੜ 16 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 4 ਲੱਖ 73 ਹਜ਼ਾਰ ਤੱਕ ਪਹੁੰਚ ਗਿਆ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 418 ਲੋਕਾਂ ਨੇ ਕੋਰੋਨਾ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 14,894 ਤੱਕ ਪਹੁੰਚ ਗਈ ਹੈ। ਦੇਸ਼ ‘ਚ 1 ਜੂਨ ਤੋਂ ਲੈ ਕੇ ਹੁਣ ਤੱਕ ਕੋਰੋਨਾ ਦੇ 2 ਲੱਖ 80 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

Share this Article
Leave a comment