ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ ਤੋੜ 40,425 ਮਾਮਲੇ, ਸੰਕਰਮਿਤ ਮਰੀਜ਼ਾਂ ਦਾ ਅੰਕੜਾ 11 ਲੱਖ ਤੋਂ ਪਾਰ

TeamGlobalPunjab
1 Min Read

ਨਵੀਂ ਦਿੱਲੀ : ਭਾਰਤ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਭ ਤੋਂ ਵੱਧ 40,425 ਮਾਮਲੇ ਸਾਹਮਣੇ ਆਏ ਹਨ। ਭਾਰਤ ‘ਚ ਹੁਣ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 11,18,043 ਹੋ ਗਈ ਹੈ ਜਿਸ ‘ਚ 3,90, 459 ਮਾਮਲੇ ਸਰਗਰਮ ਹਨ ਅਤੇ 27, 497 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਅੰਕੜਿਆਂ ਅਨੁਸਾਰ ਦੇਸ਼ ‘ਚ ਲਗਾਤਾਰ ਪੰਜਵੇਂ ਦਿਨ ਕੋਵੀਡ -19 ਦੇ 30,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।

ਸੋਮਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 681 ਲੋਕਾਂ ਦੀ ਮੌਤ ਹੋਈ ਹੈ। ਦੇਸ਼ ‘ਚ 7,00,087 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਮਹਾਂਰਾਸ਼ਟਰ ਸੂੁਬਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਐਤਵਾਰ ਨੂੰ ਮਹਾਂਰਾਸ਼ਟਰ ‘ਚ ਸਭ ਤੋਂ ਵੱਧ 9,518 ਮਾਮਲੇ ਦਰਜ ਕੀਤੇ ਗਏ ਹਨ।  ਆਂਧਰਾ ਪ੍ਰਦੇਸ਼ ਵਿੱਚ 5,041, ਤਾਮਿਲਨਾਡੂ ਵਿੱਚ 4,979 ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ 1,211 ਮਾਮਲੇ ਦਰਜ ਕੀਤੇ ਗਏ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਦੁਆਰਾ ਜਾਰੀ ਅੰਕੜਿਆਂ ਅਨੁਸਾਰ 19 ਜੁਲਾਈ ਨੂੰ ਦੇਸ਼ ਭਰ ਵਿਚ 1,40,47,908 ਨਮੂਨਿਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ, ਪਿਛਲੇ 24 ਘੰਟਿਆਂ ਵਿੱਚ 2,56,039 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

- Advertisement -

Share this Article
Leave a comment