ਤਿੰਨ ਅਧਿਆਪਕਾਂ ਸਣੇ 14 ਵਿਦਿਆਰਥੀਆਂ ਦੀ ਕਰੋਨਾ ਰਿਪੋਰਟ ਆਈ ਪਾਜ਼ੇਟਿਵ; ਪੜ੍ਹੋ ਕਿਹੜੇ ਪਿੰਡ ਦਾ ਸਕੂਲ ਕੀਤਾ ਬੰਦ

TeamGlobalPunjab
2 Min Read

ਨਵਾਂ ਸ਼ਹਿਰ :- ਸਰਕਾਰੀ ਸਕੂਲ ਸਲੋਹ ਦੇ ਇੰਚਾਰਜ ਸਮੇਤ 3 ਅਧਿਆਪਕਾਂ ਤੇ 14 ਬੱਚਿਆਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਕਰਕੇ ਪਿੰਡ ‘ਚ ਦਹਿਸ਼ਤ ਵਾਲਾ ਮਾਹੌਲ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਵੱਲੋਂ ਕੱਲ੍ਹ ਤੱਕ ਸਕੂਲ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਸਿਹਤ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਾਕਟਰਾਂ ਦੀ ਟੀਮ ‘ਚ ਸ਼ਾਮਲ ਮਨਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ 47 ਸੈਂਪਲ ਲਏ ਗਏ ਸਨ। ਸਰਕਾਰੀ ਸਕੂਲ ਦੇ ਇੰਚਾਰਜ ਸਮੇਤ ਦੋ ਅਧਿਆਪਕਾਂ ਤੇ 14 ਬੱਚਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਨੂੰ ਈਮੇਲ ਰਾਹੀਂ ਦੇ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਕੱਲ੍ਹ ਇਕ ਦਿਨ ਲਈ ਸਕੂਲ ਨੂੰ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ। ਅੱਗੇ ਸਕੂਲ ਕਿੰਨੇ ਦਿਨ ਬੰਦ ਰਹਿਣੇ ਹਨ ਇਹ ਜਾਣਕਾਰੀ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਪਿੰਡ ‘ਚ ਇਕੋ ਥਾਂ ਤੇ ਇਕ ਆਂਗਣਵਾੜੀ ਸੈਂਟਰ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਲਾਏ ਜਾ ਰਹੇ ਹਨ। ਜਿਥੇ ਕਰੀਬ 400 ਦੇ ਕਰੀਬ ਬੱਚੇ ਪੜ੍ਹਦੇ ਹਨ। ਸਿਹਤ ਵਿਭਾਗ ਵੱਲੋਂ ਹੁਣ ਬਾਕੀਆਂ ਦੀ ਸੈਂਪਲਿੰਗ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵੱਲੋਂ ਸਰਕਾਰੀ ਸਕੂਲਾਂ ਦੇ ਨਾਲ ਨਾਲ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਦੀ ਚੈਕਿੰਗ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਵਿਡ-19 ਮਹਾਂਮਾਰੀ ਤੋਂ ਅਧਿਆਪਕਾਂ, ਸਟਾਫ ਮੈਂਬਰਾਂ ਤੇ ਬੱਚਿਆਂ ਨੂੰ ਬਚਾਇਆ ਜਾ ਸਕੇ।

Share this Article
Leave a comment