ਪ੍ਰਕਾਸ਼ ਸਿੰਘ ਬਾਦਲ ਦੀ ਗੁਰੂਗ੍ਰਾਮ ਹਸਪਤਾਲ ‘ਚੋਂ ਕੋਰੋਨਾ ਰਿਪੋਰਟ ਆਈ ਸਾਹਮਣੇ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਵਾਇਰਸ ਦੇ ਨਾਲ ਪਾਜ਼ਿਟਿਵ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕੋਰੋਨਾ ਟੈਸਟ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਦਾ ਕੋਰੋਨਾ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲਾਂ ਪਹੁੰਚਣ ਦੇ ਲਈ ਪ੍ਰਕਾਸ਼ ਸਿੰਘ ਬਾਦਲ ਆਪਣੇ ਘਰ ਤੋਂ ਗੱਡੀਆਂ ਦੇ ਵੱਡੇ ਕਾਫਲੇ ਦੇ ਨਾਲ ਰਵਾਨਾ ਹੋਏ ਸਨ। ਜਿਸ ਤੋਂ ਬਾਅਦ ਉਹ ਬਠਿੰਡਾ ਦੇ ਭੀਸੀਆਣਾ ਏਅਰਪੋਰਟ ਤੋਂ ਇਕ ਚਾਰਟਰਡ ਜਹਾਜ਼ ਵਿਚ ਸਵਾਰ ਹੋ ਕੇ ਗੁਰੂਗ੍ਰਾਮ ਪਹੁੰਚੇ ਸਨ।

ਸੁਖਬੀਰ ਸਿੰਘ ਬਾਦਲ 16 ਮਾਰਚ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਅਕਾਲੀ ਦਲ ਵੱਲੋਂ ਪੰਜਾਬ ਮੰਗਦੈ ਜਵਾਬ ਰੈਲੀਆਂ ਕੱਢੀਆਂ ਜਾ ਰਹੀਆਂ ਸਨ। 17 ਮਾਰਚ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਵਿੱਚ ਰੈਲੀ ਕੀਤੀ ਜਾਣੀ ਸੀ। ਪਰ ਕੋਰੋਨਾ ਵਾਇਰਸ ਦੇ ਨਾਲ ਪਾਜ਼ਿਟਿਵ ਆਉਣ ਤੋਂ ਬਾਅਦ ਅਕਾਲੀ ਦਲ ਨੇ ਆਪਣੇ ਪ੍ਰੋਗਰਾਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਹਨ।

Share this Article
Leave a comment