ਚੰਡੀਗੜ੍ਹ: ਮੁੱਖ ਮੰਤਰੀ ਦਫ਼ਤਰ ‘ਚ ਤਾਇਨਾਤ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦਸ ਦਈਏ ਐਤਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ 3 ਮੁਲਾਜ਼ਮਾਂ ਦੀ ਰਿਪੋਰਟ ਵੀ ਪਾਜ਼ਿਟਿਵ ਆਈ ਸੀ। ਜਿਸ ਤੋਂ ਬਾਅਦ ਸਾਰੇ ਅਧਿਕਾਰੀਆਂ ਦੇ ਟੈਸਟ ਲਾਜ਼ਮੀ ਕਰ ਦਿੱਤੇ ਗਏ ਹਨ।
ਦਸਣਯੋਗ ਹੈ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਕੈਪਟਨ ਨੇ ਸਾਰੇ ਮੰਤਰੀਆਂ ਨੂੰ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਵੀ ਕੋਰੋਨਾ ਟੈਸਟ ਕਰਵਾਇਆ ਸੀ ਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।