ਚੰਡੀਗੜ੍ਹ : ਪੰਜਾਬ ‘ਚ ਵਿਧਾਇਕਾਂ ਦਾ ਕੋਰੋਨਾ ਦੀ ਲਪੇਟ ‘ਚ ਆਉਣ ਦਾ ਸਿਲਸਿਲਾ ਜਾਰੀ ਹੈ। ਇਸ ‘ਚ ਹੀ ਲੁਧਿਆਣਾ ਸੈਂਟਰਲ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਡਾਵਰ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਬੁੱਧਵਾਰ ਨੂੰ ਉਨ੍ਹਾਂ ਦੀ ਕੋੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਾਣਿਕ ਡਾਵਰ ਨੇ ਦਿੱਤੀ ਹੈ।
ਦੱਸ ਦਈਏ ਕਿ ਬੁੱਧਵਾਰ ਨੂੰ ਬਾਘਾ ਪੁਰਾਣਾ ਤੋਂ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ, ਬੁਢਲਾਡਾ ਤੋਂ ‘ਆਪ’ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੇ ਹਲਕਾ ਮਹਿਲ ਕਲਾਂ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਸੀ।
ਪੰਜਾਬ ‘ਚ ਕੋਰੋਨਾ ਤੋਂ ਪੀੜਤ ਹੋਣ ਵਾਲੇ ਵਿਧਾਇਕਾਂ ਦੀ ਗਿਣਤੀ 23 ਤਕ ਪਹੁੰਚ ਗਈ ਹੈ। ਇਸ ‘ਚ 13 ਕਾਂਗਰਸ, 6 ਅਕਾਲੀ ਤੇ 4 ਆਪ ਦੇ ਵਿਧਾਇਕ ਸ਼ਾਮਲ ਹਨ। ਪੰਜਾਬ ਦੇ ਕੋਰੋਨਾ ਪਾਜ਼ੇਟਿਵ ਹੋਏ ਵਿਧਾਇਕਾਂ ਵਿਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁੰਦਰ ਸ਼ਾਮ ਅਰੋੜਾ (ਚਾਰ ਕੈਬਨਿਟ ਮੰਤਰੀ), ਅਜੈਬ ਸਿੰਘ ਭੱਟੀ (ਡਿਪਟੀ ਸਪੀਕਰ), ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਧਰਮਵੀਰ ਅਗਨੀਹੋਤਰੀ, ਅਮਰੀਕ ਸਿੰਘ ਢਿੱਲੋਂ, ਪ੍ਰਗਟ ਸਿੰਘ, ਹਰਜੋਤ ਕਮਲ, ਬਲਵਿੰਦਰ ਸਿੰਘ ਧਾਲੀਵਾਲ, ਅਮਿਤ ਵਿਜੇ, ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ, ਐਨ.ਕੇ. ਸ਼ਰਮਾ, ਲਖਬੀਰ ਸਿੰਘ ਲੋਧੀਨੰਗਲ, ਰੋਜ਼ੀ ਬਰਕੰਦੀ, ਗੁਰਪ੍ਰਤਾਪ ਸਿੰਘ ਵਡਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ , ਪ੍ਰਿ.ਬੁੱਧਰਾਮ ਤੇ ਨਾਜ਼ਰ ਸਿੰਘ ਮਾਨਸ਼ਾਹੀਆ ਸ਼ਾਮਲ ਹਨ।