ਨਵੀਂ ਦਿੱਲੀ : ਦੇਸ਼ ਅੰਦਰ ਫੈਲੀ ਮਹਾਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ । ਸਿਹਤ ਵਿਭਾਗ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 1409 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਖੁਸ਼ੀ ਦੀ ਗਲ ਵੀ ਸਾਹਮਣੇ ਆਈ ਹੈ ਕਿ 388 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ।
Now, we have 12 districts that did not have a fresh case in the last 28 days or more (8 new districts have been added to the list)
78 districts where no case has been reported in last 14 days (33 new districts in 9 states added to the list)
– @MoHFW_INDIA #IndiaFightsCorona
— PIB India (@PIB_India) April 23, 2020
ਲਵ ਅਗਰਵਾਲ ਦੇ ਅਨੁਸਾਰ ਰਾਹਤ ਇਹ ਹੈ ਕਿ ਪਿਛਲੇ 28 ਦਿਨਾਂ ਵਿੱਚ ਦੇਸ਼ ਦੇ 12 ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦੇ ਕੋਈ ਨਵੇਂ ਕੇਸ ਸਾਹਮਣੇ ਨਹੀਂ ਆਏ ਹਨ। ਇਸ ਦੇ ਨਾਲ ਹੀ ਪਿਛਲੇ 14 ਦਿਨਾਂ ਤੋਂ ਦੇਸ਼ ਦੇ 23 ਰਾਜਾਂ ਦੇ 78 ਜ਼ਿਲ੍ਹਿਆਂ ਵਿਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 21393 ਕੇਸ ਹਨ। ਹੁਣ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੋਰੋਨਾ ਕਾਰਨ 681 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ, ਸੰਕਰਮਣ ਮੁਕਤ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4257 ਹੋ ਗਈ ਹੈ।