ਸੁਨਾਮ : ਸੂਬੇ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦਰਮਿਆਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੀ ਫਿਲਹਾਲ ਦੂਜੀ ਸਟੇਜ ਚੱਲ ਰਹੀ ਹੈ ਅਤੇ ਇਸ ਮਹਾਂਮਾਰੀ ਦਾ ਵੱਡਾ ਉਛਾਲ ਜੁਲਾਈ ਅਤੇ ਅਗਸਤ ਚ ਆਵੇਗਾ । ਉਨ੍ਹਾਂ ਕਿਹਾ ਕਿ ਹਾਲਾਤ ਅਕਤੂਬਰ ਤੱਕ ਸੁਧਰ ਜਾਣਗੇ ਪਰ ਇਸ ਨਾਲ 87 % ਲੋਕ ਇੰਫੈਕਟੇਡ ਹੋ ਜਾਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ । ਅਮਨ ਅਰੋੜਾ ਨੇ ਕਿਹਾ ਕਿ ਇਸ ਨੂੰ ਸੁਣ ਕੇ ਇੰਝ ਮਹਿਸੂਸ ਹੋ ਰਿਹਾ ਹੈ ਜਿਵੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੜਾਈ ਤੋਂ ਪਹਿਲਾ ਹੀ ਹਥਿਆਰ ਸੁਤ ਲਏ ਹੋਣ ।
ਅਮਨ ਅਰੋੜਾ ਨੇ ਕਿਹਾ ਕਿ ਇਸ ਦੀ ਬਜਾਏ ਕਪਤਾਨ ਅਮਰਿੰਦਰ ਸਿੰਘ ਨੂੰ ਸੰਜੀਦਗੀ ਨਾਲ ਕਮ ਕਰਨਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਦਸਣਾ ਇਹ ਚਾਹੀਦਾ ਸੀ ਕਿ ਜੇਕਰ ਇਨੇ ਵਡੇ ਪੱਧਰ ਤੇ ਇਹ ਬਿਮਾਰੀ ਵਧਣ ਜਾ ਰਹੀ ਹੈ ਤਾਂ ਉਨ੍ਹਾਂ ਵਲੋਂ ਕੀ ਕੀ ਤਿਆਰੀਆਂ ਕੀਤੀਆਂ ਗਈਆਂ ਹਨ । ਉਨ੍ਹਾਂ ਸਵਾਲ ਕੀਤਾ ਕਿ ਸੂਬੇ ਵਿਚ ਵਾਢੀ ਦਾ ਕਮ ਆਰੰਭ ਹੋਣ ਵਾਲਾ ਹੈ ਸਰਕਾਰ ਇਹ ਦਸੇ ਕਿ ਕਿਸਾਨਾਂ ਨੂੰ ਬਚਾਉਣ ਲਈ ਉਨ੍ਹਾਂ ਨੇ ਕੀ ਕੀ ਤਿਆਰੀਆਂ ਕੀਤੀਆਂ ਹਨ ।