ਪਟਿਆਲਾ : ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਚ ਅੱਜ ਫਿਰ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ । ਇਸ ਨੂੰ ਦੇਖਦਿਆਂ ਪ੍ਰਸਾਸ਼ਨ ਸਤਰਕ ਹੋ ਗਿਆ ਹੈ ।ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਓਂਕਿ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਇਸ ਤਾ ਬਾਅਦ ਸਖਤ ਕਦਮ ਉਠਾਉਣੇ ਸ਼ੁਰੂ ਕਰ ਦਿਤੇ ਹਨ । ਇਥੇ ਹੀ ਬਸ ਨਹੀਂ ਪਟਿਆਲਾ ਸ਼ਹਿਰ ਅੰਦਰ ਇਸ ਤੋਂ ਬਾਅਦ ਲੰਗਰ ਵੰਡਣ ‘ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਸਿਵਲ ਸਰਜਨ ਨੂੰ ਪਟਿਆਲਾ ਦੀ ਮਿਊਂਸੀਪਲ ਹੱਦ ਵਿੱਚ ਰਹਿੰਦੇ ਸਾਰੇ ਲੋਕਾਂ ਦੀ ਸਕਰੀਨਿੰਗ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਦੱਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਥੋੜੀ ਰਾਹਤ ਵੀ ਦਿਤੀ ਹੈ ਕਿਓਂਕਿ ਗਰੀਬਾਂ ਅਤੇ ਬੇਸਹਾਰਿਆਂ ਲਈ ਲੰਗਰ ਪਹੁੰਚਾਉਣ ਦੀ ਜਿੰਮੇਵਾਰੀ ਰੈਡ ਕਰਾਸ ਨੂੰ ਦਿਤੀ ਗਈ ਹੈ । ਇਹ ਫੈਸਲਾ ਜ਼ਿਲ੍ਹਾ ਮੈਜਿਸਟਰੇਟ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਸਿਵਲ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਨਾਲ ਮੀਟਿੰਗ ਕਰਕੇ ਲਿਆ ਹੈ। ਇਸ ਤੋਂ ਇਲਾਵਾ ਲੋਕਾਂ ਦੀ ਕਰਨ ਦੇ ਵੀ ਆਦੇਸ਼ ਦਿਤੇ ਗਏ ਹਨ। ਜਾਣਕਾਰੀ ਮੁਤਾਬਿਕ ਸਕਰੀਨਿੰਗ ਦੌਰਾਨ ਜੇਕਰ ਕਿਸੇ ਵਿਅਕਤੀ ਨੂੰ ਵੀ ਸੁੱਕੀ ਖਾਂਸੀ, ਬੁਖਾਰ ਜਾ ਸਾਹ ਦੀ ਤਕਲੀਫ ਦੇ ਲੱਛਣ ਸਾਹਮਣੇ ਆਉਂਦੇ ਹਨ ਤਾ ਉਸ ਦੀ ਰਿਪੋਰਟ ਭੇਜਣ ਦੇ ਆਦੇਸ਼ ਦਿਤੇ ਹਨ।।
ਕੋਰੋਨਾ ਵਾਇਰਸ : ਹੁਣ ਰੈਡ ਕਰਾਸ ਤੋਂ ਇਲਾਵਾ ਕੋਈ ਨਹੀਂ ਵਰਤਾ ਸਕੇਗਾ ਪਟਿਆਲਾ ਚ ਲੰਗਰ !
Leave a Comment
Leave a Comment