ਚੰਡੀਗੜ੍ਹ: ਸੂਬੇ ਵਿਚ ਕੋਰੋਨਾ ਵਾਇਰਸ ਦਾ ਕਹਿਰ ਬਦਸਤੂਰ ਜਾਰੀ ਹੈ । ਇਸ ਦੇ ਮਾਮਲਿਆਂ ਵਿੱਚ ਲਗਾਤਾਰ ਇਜਾਫਾ ਹੋ ਰਿਹਾ ਹੈ । ਅੱਜ ਫਿਰ ਇਸ ਨੇ ਦੋ ਜਿਲ੍ਹਿਆਂ ਵਿੱਚ ਦਸਤਕ ਦਿੱਤੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਲੋਕ ਸਭਾ ਹਲਕੇ ਸੰਗਰੂਰ ਵਿਚੋਂ ਇਸ ਦਾ ਇਕ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ।
ਦਸ ਦੇਈਏ ਕਿ ਪਟਿਆਲਾ ਤੋਂ ਸਾਹਮਣੇ ਆਇਆ ਮਰੀਜ਼ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਹੈ । ਜਦੋ ਕਿ ਸੰਗਰੂਰ ਤੋਂ ਸਾਹਮਣੇ ਆਇਆ ਮਰੀਜਾਂ ਕੋਰੋਨਾ ਵਾਇਰਸ ਦੇ ਮਰੀਜ਼ ਦੇ ਸੰਪਰਕ ਵਿੱਚ ਆਇਆ ਹੈ।
ਇਥੇ ਇਹ ਵੀ ਵਰਨਣਯੋਗ ਹੈ ਕਿ ਅੱਜ ਪਟਿਆਲਾ ਵਿੱਚ ਨਵਾਂ ਮਾਮਲਾ ਸਾਹਮਣੇ ਆਉਣ ਤਾ ਜਿਲ੍ਹ ਮੈਜਿਸਟ੍ਰੇਟ ਵਲੋਂ ਸਕਰੀਨਿੰਗ ਦੇ ਹੁਕਮ ਦਿੱਤੇ ਗਏ ਹਨ ਅਤੇ ਰੈਡ ਕਰਾਸ ਤੋ ਇਲਾਵਾ ਕਿਸੇ ਨੂੰ ਵੀ ਲੰਗਰ ਵਰਤਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ।