ਪਟਿਆਲਾ: ਮੁੱਖ ਮੰਤਰੀ ਦੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ । ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਅਜ ਇਥੇ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਦੇ ਮਰੀਜ਼ਾਂ ਵਲੋਂ ਹੰਗਾਮਾ ਕੀਤਾ ਗਿਆ ਹੈ । ਦਰਅਸਲ ਮਰੀਜ਼ਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਘਟੀਆ ਕਿਸਮ ਦਾ ਖਾਣ ਪੀਣ ਦਾ ਸਾਮਾਨ ਦਿੱਤਾ ਜਾ ਰਿਹਾ ਹੈ ।
ਦਸ ਦੇਈਏ ਕਿ ਕੁਝ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਸ਼ਰੇਆਮ ਗੰਦਗੀ ਦਿਖਾਈ ਦੇ ਰਹੀ ਹੈ ।
ਇਸ ਤੋਂ ਇਲਾਵਾ ਤਸਵੀਰਾਂ ਵਿੱਚ ਅਜਿਹੀ ਫਰੂਟੀ ਦਿਖਾਈ ਗਈ ਹੈ ਜੋ ਕਿ ਇਕ ਸਾਲ ਪਹਿਲਾਂ ਅਕਸਪਾਇਰ ਹੋ ਚੁੱਕੀ ਹੈ ।
ਮਰੀਜ਼ਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀ ਸੰਭਾਲ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਇਥੇ ਕਿਉਂ ਰਖਿਆ ਹੈ।