ਕੋਰੋਨਾ ਵਾਇਰਸ: ਰੁਜਗਾਰ ਤੋਂ ਵਾਂਝੇ ਹੋ ਘਰਾਂ ਵਿੱਚ ਬੰਦ ਲੋਕਾਂ ਨੂੰ ਕੈਪਟਨ ਸਰਕਾਰ ਨੇ ਦਿੱਤਾ ਵੱਡਾ ਝਟਕਾ!

TeamGlobalPunjab
1 Min Read

ਚੰਡੀਗੜ੍ਹ: ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਕਾਰਨ ਹੋਏ ਲੌਕ ਡਾਉਨ ਨੇ ਲੋਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰ ਦਿੱਤਾ ਹੈ ਉਥੇ ਹੀ ਹੁਣ ਸੂਬੇ ਦੀ ਕੈਪਟਨ ਸਰਕਾਰ ਨੇ ਲੋਕਾਂ ਨੂੰ ਇਕ ਹੋਰ ਝਟਕਾ ਦਿੱਤਾ ਹੈ । ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਲੱਗਣ ਵਾਲੇ ਵੈਟ ਯਾਨੀ ਵੈਲਿਊ ਏਡਿਡ ਟੈਕਸ ਵਿੱਚ ਵਾਧਾ ਕਰ ਦਿੱਤਾ ਹੈ ।

ਦਸ ਦੇਈਏ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕੀਮਤਾਂ ਵਿੱਚ 2 ਰੁਪਏ ਵਾਧਾ ਹੋਵੇਗਾ । ਇਸ ਸਬੰਧੀ ਪੰਜਾਬ ਸਰਕਾਰ ਵਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ।

Share this Article
Leave a comment