ਸ਼ਰਧਾਲੂਆਂ ਨੂੰ ਇਕਾਂਤਵਾਸ ਕਰਨ ਲਈ ਸ਼੍ਰੋਮਣੀ ਕਮੇਟੀ ਕਰੇਗੀ ਸਰਕਾਰ ਦੀ ਮਦਦ: ਲੌਂਗੋਵਾਲ

TeamGlobalPunjab
2 Min Read

ਅੰਮ੍ਰਿਤਸਰ : ਲੌਕ ਡਾਉਣ ਦਰਮਿਆਨ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਕਈ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜਿਟਿਵ ਆ ਰਹੀ ਹੈ । ਇਸ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਸਾਰੇ ਸ਼ਰਧਾਲੂਆਂ ਨੂੰ ਇਕਂਤਵਾਸ ਵਿੱਚ ਰੱਖਣ ਦੇੇ ਆਦੇਸ਼ ਦਿੱਤੇ ਗਏ ਹਨ । ਇਸੇ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਇਕਾਂਤਵਾਸ ਵਿੱਚ ਰਖਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ ।

ਦਸ ਦੇਈਏ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ ਵਿਚ ਸ਼ਰਧਾਲੂਆਂ ਨੂੰ ਇਕਾਂਤਵਾਸ ਵਿੱਚ ਰਖਣ ਲਈ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਨੂੰ ਰਿਹਾਇਸ਼ ਲਈ ਤਿਆਰ ਕਰਕੇ ਉਥੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ।

ਦਸਣਯੋਗ ਹੈ ਕਿ ਇਸ ਸਬੰਧੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੀਤੀ ਗਈ ਹੈ। ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਕੋਰੋਨਾ ਵਾਇਰਸ ਨਾਲ ਜਾਰੀ ਜੰਗ ਵਿੱਚ ਪ੍ਰਸਾਸ਼ਨ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ ਅਤੇ ਇਸ ਬਿਮਾਰੀ ਨਾਲ ਨਜਿੱਠਣ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।ਭਾਈ ਲੌਂਗੋਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੁਝ ਲੋਕ ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਤੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬਾਨ ਵਿਚ ਰੱਖੇ ਗਏ ਹਨ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਜਿਥੇ ਵੀ ਗੁਰੂ ਘਰ ਹਨ, ਹਰ ਥਾਂ ਬਿਹਤਰ ਪ੍ਰਬੰਧ ਹਨ। ਭਾਈ ਲੌਂਗੋਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਰਧਾਲਅੂਾਂ ਨੂੰ ਨਿੱਜੀ ਡੇਰਿਆਂ ਵਿਚ ਭੇਜਣ ਦੀ ਥਾਂ ਗੁਰੂ ਘਰਾਂ ਵਿਚ ਰੱਖਿਆ ਜਾਵੇ।

Share this Article
Leave a comment