ਕੋਰੋਨਾ ਵਾਇਰਸ : ਫਿਰੋਜ਼ਪੁਰ ‘ਚ 10, ਸੰਗਰੂਰ 7 ਅਤੇ ਗੁਰਦਾਸਪੁਰ ‘ਚ 8 ਮਾਮਲਿਆ ਦੀ ਪੁਸ਼ਟੀ

TeamGlobalPunjab
1 Min Read

ਚੰਡੀਗੜ੍ਹ : ਫਿਰੋਜ਼ਪੁਰ ‘ਚ ਕੋਰੋਨਾ ਸ਼ੱਕੀਆਂ ਦੇ ਲਏ ਗਏ ਟੈਸਟਾਂ ਦੀਆਂ ਰਿਪੋਰਟਾਂ ‘ਚ 10 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਕੋਰੋਨਾ ਮਰੀਜਾਂ ਦੀ ਗਿਣਤੀ 51 ਹੋ ਗਈ ਹੈ। ਅੱਜ ਮਿਲੇ ਨਵੇਂ ਪਾਜ਼ੀਟਿਵ ਮਾਮਲਿਆਂ ‘ਚੋਂ 4 ਗੁਰੂਹਰਸਹਾਏ , 3 ਫ਼ਿਰੋਜ਼ਪੁਰ ਛਾਉਣੀ , 2 ਤਲਵੰਡੀ ਭਾਈ ਅਤੇ 1 ਅਫਸਰ ਕਲੋਨੀ ਫ਼ਿਰੋਜ਼ਪੁਰ ਸ਼ਹਿਰ ਨਾਲ ਸਬੰਧਤ ਹੈ।

ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਅੱਜ ਜ਼ਿਲ੍ਹਾ ਸੰਗਰੂਰ ‘ਚ ਕੋਰੋਨਾ ਦੇ ਸੱਤ ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਜ਼ਿਲ੍ਹੇ ਨਾਲ ਜ਼ਿਲ੍ਹੇ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 593 ਹੋ ਗਈ ਹੈ। ਅੱਜ ਮਿਲੇ ਨਵੇਂ ਮਾਮਲਿਆਂ ‘ਚ 6 ਇਕੱਲੇ ਮਲੇਰਕੋਟਲਾ ਬਲਾਕ ਨਾਲ ਸਬੰਧਿਤ ਹਨ। ਸ਼ਹਿਰ ‘ਚ ਅਜੇ ਵੀ ਕੋਰੋਨਾ ਦੇ 126 ਮਾਮਲੇ ਸਰਗਰਮ ਹਨ ਜਿਨ੍ਹਾਂ ‘ਚੋੋਂ 78 ਇਕੱਲੇ ਮਲੇਰਕੋਟਲਾ ਨਾਲ ਸਬੰਧਿਤ ਹਨ।

ਗੁਰਦਾਸਪੁਰ ਜ਼ਿਲ੍ਹੇ ਵਿਚ ਅੱਜ ਅੱਠ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ। ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਅੱਠ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ ਸਿਵਲ ਹਸਪਤਾਲ ਬਟਾਲਾ ਵਿਖੇ ਤੈਨਾਤ ਡਾਕਟਰ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ।

Share this Article
Leave a comment