ਸੰਗਰੂਰ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ‘ਚ ਹੀ ਅੱਜ ਜ਼ਿਲ੍ਹਾ ਸੰਗਰੂਰ ‘ਚ ਕੋਰੋਨਾ ਦੇ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸ਼ਹਿਰ ‘ਚ ਮਾਮਲਿਆਂ ਦੀ ਗਿਣਤੀ ਵਧ ਕੇ 502 ਹੋ ਗਈ ਹੈ। ਇਨ੍ਹਾਂ ‘ਚੋਂ ਹੁਣ ਤੱਕ 306 ਵਿਅਕਤੀ ਠੀਕ ਹੋ ਕੇ ਘਰਾਂ ਨੂੰ ਚਲੇ ਗਏ ਹਨ ਅਤੇ 183 ਮਾਮਲੇ ਅਜੇ ਵੀ ਸਰਗਰਮ ਹਨ। ਇਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਿਲ੍ਹੇ ‘ਚ ਹੁਣ ਤੱਕ 13 ਵਿਅਕਤੀਆਂ ਦੀ ਕੋਰੋਨਾ ਕਾਰਣ ਮੌਤ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਅੱਜ ਸਵੇਰੇ ਤਲਵੰਡੀ ਭਾਈ ‘ਚ ਵੀ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸਿਹਤ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਾਜ਼ੀਟਿਵ ਪਾਏ ਗਏ ਅਸ਼ੋਕ ਕੁਮਾਰ ਦੀ 30 ਜੂਨ ਨੂੰ ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ‘ਚ ਜਾਂਚ ਹੋਈ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਤਾਜਾ ਜਾਣਕਾਰੀ ਅਨੁਸਾਰ ਤਲਵੰਡੀ ਭਾਈ ‘ਚ 7 ਮਾਮਲੇ ਅਜੇ ਵੀ ਸਰਗਰਮ ਹਨ। ਜਦ ਕਿ ਜ਼ਿਲ੍ਹਾ ਫਿਰੋਜ਼ਪੁਰ ‘ਚ ਕੋਰੋਨਾ ਦੇ 38 ਮਾਮਲੇ ਅਜੇ ਵੀ ਸਰਗਰਮ ਹਨ।