ਚੰਡੀਗੜ੍ਹ-ਅੰਮ੍ਰਿਤਸਰ ਏਅਰਪੋਰਟ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ

TeamGlobalPunjab
3 Min Read

ਚੰਡੀਗੜ੍ਹ: ਚੀਨ ਦੇ ਕੁੱਝ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਫੈਲਿਆ ਹੋਇਆ ਹੈ ਅਤੇ ਲੋਕ ਇਸਦੀ ਚਪੇਟ ਵਿੱਚ ਆ ਰਹੇ ਹਨ। ਇਹ ਵਾਇਰਸ ਭਾਰਤ ਤੱਕ ਨਾਂ ਫੈਲੇ ਇਸ ਦੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ ਅਤੇ ਬਚਾਅ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਦੀ ਚਪੇਟ ਤੋਂ ਬਚਣ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬਾਹਰੋਂ ਤੋਂ ਆਉਣ ਵਾਲੇ ਮੁਸਾਫਿਰਾਂ ਨੂੰ ਖਾਸਕਰ ਚੀਨ ਦੀ ਫਲਾਈਟ ਤੋਂ ਆਉਣ ਵਾਲਿਆਂ ‘ਤੇ ਖਾਸ ਨਜ਼ਰ ਰੱਖੀ ਜਾਵੇਗੀ। ਉੱਥੇ ਹੀ, ਇਸ ਵਾਇਰਸ ਨਾਲ ਸਬੰਧਤ ਸ਼ੱਕੀ ਮਰੀਜ਼ਾਂ ਵਾਰੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ।

ਅੰਮ੍ਰਿਤਸਰ ਏਅਰਪੋਰਟ ਅਥੋਰਟੀ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ‘ਚ ਇਸ ਸਬੰਧੀ ਏਅਰਪੋਰਟ ਦੇ ਅਧਿਕਾਰੀ ਮਨੋਜ ਕੁਮਾਰ ਨਾਲ ਮੀਟਿੰਗ ਕੀਤੀ। ਸਿਹਤ ਵਿਭਾਗ ਦੇ ਅੰਮ੍ਰਿਤਸਰ ਦੇ ਉੱਚ ਅਧਿਕਾਰੀ ਵੀ ਇਸ ਮੀਟਿੰਗ ‘ਚ ਪਹੁੰਚੇ, ਉੱਥੋਂ ਦੇ ਸੀਨੀਅਰ ਮੈਡੀਕਲ ਅਫਸਰ ਪ੍ਰਭ ਗਿੱਲ ਨੇ ਪੁਸ਼ਟੀ ਕੀਤੀ ਹੈ ਕਿ ਇਸ ਸਬੰਧੀ ਕੀ-ਕੀ ਕਦਮ ਚੁੱਕੇ ਜਾਣੇ ਚਾਹੀਦੇ ਹਨ, ਇਸ ਵਾਰੇ ਚਰਚਾ ਕਰ ਰਹੇ ਹਾਂ ਪਰ ਮੀਡੀਆ ਨਾਲ ਗੱਲਬਾਤ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਹੀ ਕਰਨਗੇ।

ਉੱਥੇ ਹੀ ਸਿਵਲ ਸਰਜਨ ਡਾ.ਮਨਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦਾ ਹਾਲੇ ਤੱਕ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਲਈ ਘਬਰਾਉਣ ਜਾਂ ਡਰਨ ਦੀ ਜ਼ਰੂਰਤ ਨਹੀਂ, ਸਗੋਂ ਇਸ ਨੂੰ ਲੈ ਕੇ ਪਹਿਲਾਂ ਹੀ ਸਾਵਧਾਨੀ ਅਤੇ ਬਚਾਅ ਦੀ ਜ਼ਰੂਰਤ ਹੈ। ਡਾ.ਮਨਜੀਤ ਸਿੰਘ, ਜ਼ਿਲ੍ਹਾ ਐਪੀਡੋਮੋਲੋਜਿਸਟ, ਡਾ.ਹਰਮਨਦੀਪ ਕੌਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਬੁੱਧਵਾਰ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ, ਮੋਹਾਲੀ ਵਿੱਚ ਇਮੀਗਰੇਸ਼ਨ, ਕਸਟਮਰਸ, ਸੀਆਰਪੀਐੱਫ ਤੇ ਏਅਰਲਾਇੰਸ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ ‘ਤੇ ਬੈਠਕ ਕੀਤੀ ਗਈ ਹੈ।

ਉਨ੍ਹਾਂ ਨੂੰ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਨੂੰ ਨੇੜੇ ਤੋਂ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉੱਥੇ ਹੀ, ਜੋ ਵਿਅਕਤੀ ਕੁੱਝ ਦਿਨ ਪਹਿਲਾਂ ਚੀਨ ਗਿਆ ਹੋ ਜਾਂ ਉੱਥੋਂ ਆਏ ਵਿਅਕਤੀ ਦੇ ਸੰਪਰਕ ਵਿੱਚ ਹੋਵੇ। ਉਸ ‘ਤੇ ਨਜ਼ਰ ਰੱਖਣ ਦੀ ਵੀ ਹਿਦਾਇਤ ਦਿੱਤੀ ਗਈ ਹੈ। ਅਜਿਹੇ ਮੁਸਾਫਰਾਂ ਦੀ ਸਿਹਤ ਜਾਂਚ ਬਹੁਤ ਜ਼ਰੂਰੀ ਹੈ।

- Advertisement -

ਏਅਰਪੋਰਟ ‘ਤੇ ਜਾਂਚ ਲਈ ਇੰਤਜਾਮ ਜ਼ਰੂਰੀ ਏਅਰਪੋਰਟ ‘ਤੇ ਕੋਰੋਨਾ ਵਾਇਰਸ ਤੋਂ ਬਚਾਵ ਵਿੱਚ ਸਾਵਧਾਨੀਆਂ ਰੱਖਣ ਲਈ ਅਤੇ ਕਿਤੇ ਕੋਈ ਯਾਤਰੀ ਇਸ ਤੋਂ ਪੀੜਤ ਤਾਂ ਨਹੀਂ ਹੈ ਇਸ ਦੀ ਪਹਿਚਾਣ ਕਰਨ ਲਈ ਵੱਖ ਤੋਂ ਜਾਂਚ ਕਮਰਾ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਨਾਲ ਅਜਿਹੇ ਸ਼ੱਕੀ ਮਰੀਜ਼ਾਂ ਦੀ ਤੁਰੰਤ ਜਾਂਚ ਕੀਤੀ ਜਾ ਸਕੇ।

ਉੱਥੇ ਹੀ, ਵੱਖ ਸੰਚਾਰ ਦੇ ਮਾਧਿਅਮ ਤੋਂ ਇਸ ਦੇ ਲੱਛਣਾਂ ਵਾਰੇ ਜਾਗਰੁਕ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਸਫਰ ਵਿੱਚ ਆਉਣ ਵਾਲਾ ਵਿਅਕਤੀ ਇਸ ਵਾਇਰਸ ਤੋਂ ਪੀੜਤ ਵੀ ਹੋ ਸਕਦਾ ਹੈ। ਅਜਿਹੇ ਵਿੱਚ ਇਸ ਦੀ ਜਾਣਕਾਰੀ ਮਿਲ ਸਕੇਗੀ। ਇੰਨਾ ਹੀ ਨਹੀਂ ਏਅਰਪੋਰਟ ‘ਤੇ ਕੰਮ ਕਰਨ ਵਾਲੇ ਮੁਲਜ਼ਮਾਂ ਨੂੰ ਵੀ ਇਸ ਵਾਰੇ ਜਾਗਰੁਕ ਕੀਤਾ ਜਾਵੇਗਾ।

Share this Article
Leave a comment