ਕੋਰੋਨਾ ਵਾਇਰਸ : ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਅਰਵਿੰਦ ਕੇਜਰੀਵਾਲ ਦੇ ਨਕਸ਼ੇ ਕਦਮ ਤੇ ਚੱਲਣ ਦੀ ਦਿਤੀ ਸਲਾਹ !

TeamGlobalPunjab
3 Min Read

ਚੰਡੀਗੜ੍ਹ : ਸੂਬੇ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਸੱਤਾਧਾਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਲਗਾਤਾਰ ਕਦਮ ਚੁਕੇ ਜਾ ਰਹੇ ਹਨ । ਇਨ੍ਹਾਂ ਕਦਮ ਦੀ ਭਾਵੇਂ ਅਮਨ ਅਰੋੜਾ ਨੇ ਸ਼ਲਾਘਾ ਤਾ ਕੀਤੀ ਹੈ ਪਰ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਰਵਿੰਦ ਕੇਜਰੀਵਾਲ ਦੇ ਨਕਸ਼ੇ ਕਦਮ ਤੇ ਚੱਲਣ ਦੀ ਸਲਾਹ ਦਿਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਉਠਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਫਿਰ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਕਸ਼ੇ ਕਦਮ ਤੇ ਚੱਲ ਕੇ ਡਾਕਟਰਾਂ ਲਈ ਕੋਈ ਐਲਾਨ ਕਰਨਾ ਚਾਹੀਦਾ ਹੈ। ਦਰਅਸਲ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਇਹ ਐਲਾਨ ਕੀਤਾ ਗਿਆ ਹੈ ਕਿ ਜੇਕਰ ਇਲਾਜ਼ ਦੌਰਾਨ ਕੋਈ ਡਾਕਟਰ ਖੁਦ ਕੋਰੋਨਾ ਪੌਜ਼ਟਿਵ ਹੋ ਜਾਂਦਾ ਹੈ ਤਾਂ ਉਸ ਨੂੰ 1 ਕਰੋੜ ਰੁਪਏ ਹੋਂਸਲਾ ਅਫ਼ਜ਼ਾਈ ਵਜੋਂ ਦਿਤੇ ਜਾਣਗੇ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਅਜਿਹਾ ਕਰਦੇ ਹਨ ਤਾਂ ਇਸ ਨਾਲ ਡਾਕਟਰਾਂ ਦਾ ਹੋਂਸਲਾ ਵਧੇਗਾ ।

ਉਨ੍ਹਾਂ ਕਿਹਾ ਕਿ ਅੱਜ ਜੋ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਇਸ ਔਖੇ ਸਮੇ ਵਿਚ ਬੰਦ ਕਰਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ । ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਚ ਪ੍ਰਾਈਵੇਟ ਹਸਪਤਾਲਾਂ ਨੂੰ ਸਾਥ ਦੇਣਾ ਚਾਹੀਦਾ ਹੈ ।

ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਨਿੱਜੀ ਹਸਪਤਾਲਾਂ ਵੱਲੋਂ ਓਪੀਡੀ ਅਤੇ ਹਸਪਤਾਲ ਬੰਦ ਕਰਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੜ ਸਿਹਤ ਸੇਵਾਵਾਂ ਚਾਲੂ ਨਾ ਕਰਨ ਤੇ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਹਸਪਤਾਲ ਬੰਦ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ ਤੇ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਸ ਦੀ ਪੜਤਾਲ ਕਰਨ ਨੂੰ ਕਿਹਾ ਹੈ ।

ਕੈਪਟਨ ਨੇ ਕਿਹਾ ਕਿ ਜੇਕਰ ਔਖੇ ਸਮੇਂ ਵਿੱਚ ਹਸਪਤਾਲਾਂ, ਡਾਕਟਰਾਂ ਵੱਲੋਂ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਤਾਂ ਸਿਹਤ ਸੇਵਾਵਾਂ ਕਿਥੋ ਮਿਲਣਗੀਆਂ। ਕੈਪਟਨ ਨੇ ਕਿਹਾ ਕਿ ਫੌਜ ਵਿੱਚ ਜੰਗ ਸਮੇਂ ਔਖੇ ਸਮੇਂ ਭੱਜਣ ਨੂੰ ਭਗੌੜਾ ਕਿਹਾ ਜਾਂਦਾ ਹੈ ਤੇ ਭਗੌੜੇ ਵਿਅਕਤੀ ਦੇ ਗੋਲੀ ਮਾਰਨ ਦੇ ਹੁਕਮ ਹੁੰਦੇ ਹਨ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਹਸਪਤਾਲ ਨਾ ਖੋਲ੍ਹੇ ਤਾਂ ਉਨ੍ਹਾਂ ਨੂੰ ਭਵਿੱਖ ਵਿਚਹਸਪਤਾਲ ਖੋਲ੍ਹਣ ਦੀ ਬਿਲਕੁਲ ਵੀ ਆਗਿਆ ਨਹੀਂ ਦਿੱਤੀ ਜਾਵੇਗੀ ।

- Advertisement -

Share this Article
Leave a comment