ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਆਮ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਅਤੇ ਅਮਿਤਾਭ ਬੱਚਨ ਤੋਂ ਬਾਅਦ ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਹੁਣ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਦਰਅਸਲ, ਅਰਜੁਨ ਕਪੂਰ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ ਪ੍ਰਧਾਨ ਮੰਤਰੀ ਕੇਅਰ ਫੰਡ ਅਤੇ ਸੀਐਮ ਰਿਲੀਫ ਫੰਡ ਲਈ ਦਾਨ ਕੀਤਾ ਹੈ, ਇਸ ਦੇ ਨਾਲ ਹੀ ਉਨ੍ਹਾਂ ਹੋਰ ਕਈ ਸੰਸਥਾਵਾਂ ਨੂੰ ਦਾਨ ਕੀਤਾ ਹੈ।
https://www.instagram.com/p/B-oLMDKpyEa/?utm_source=ig_web_copy_link
ਦੱਸ ਦੇਈਏ ਕਿ ਇਹ ਜਾਣਕਾਰੀ ਖੁਦ ਅਰਜੁਨ ਕਪੂਰ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਦਿੱਤੀ ਹੈ। ਅਰਜੁਨ ਕਪੂਰ ਨੂੰ ਪੋਸਟ ਕਰਦਿਆਂ ਲਿਖਿਆ, ‘ਭਾਰਤ ਇਸ ਵੇਲੇ ਸੰਕਟ ਵਿੱਚ ਹੈ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੀ ਭੂਮਿਕਾ ਨਿਭਾਉਣ ਦੀ ਲੋੜ ਹੈ। ਸਾਡੇ ਭੈਣਾਂ-ਭਰਾਵਾਂ ਨੂੰ ਸਾਡੀ ਲੋੜ ਹੈ। ਮੈਂ ਇਸਦਾ ਸਮਰਥਨ ਕਰਦਿਆਂ ਆਪਣੇ ਪੱਖ ਤੋਂ ਵੱਧ ਤੋਂ ਵੱਧ ਲੋਕਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਕਰਾਂਗਾ।” ਉਨ੍ਹਾਂ ਲਿਖਿਆ ਕਿ ‘ਏਕਤਾ ਵਿੱਚ ਤਾਕਤ ਹੈ।’