ਭਾਰਤ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 47

TeamGlobalPunjab
1 Min Read

ਨਵੀਂ ਦਿੱਲੀ: ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਤੱਕ ਕਈ ਦੇਸ਼ਾਂ ਵਿੱਚ ਫ਼ੈਲ ਚੁੱਕਿਆ ਹੈ। ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ 47 ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਨੂੰ ਵੇਖਦਿਆਂ ਭਾਰਤ ਸਰਕਾਰ ਚੌਕੰਨੀ ਹੈ ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਉਪਾਅ ਕੀਤੇ ਜਾ ਰਹੇ ਹਨ।

ਪਹਿਲਾਂ ਕੋਰੋਨਾਂ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 43 ਸੀ ਪਰ ਹਾਲ ਹੀ ਵਿੱਚ ਪੰਜਾਬ ਅਤੇ ਬੈਂਗਲੁਰੂ ਵਿੱਚ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਪੀੜਤਾਂ ਦੀ ਗਿਣਤੀ 45 ਤੱਕ ਪਹੁੰਚ ਗਈ। ਹੁਣ ਪੁਣੇ ਵਿੱਚ ਵੀ 2 ਲੋਕਾਂ ਵਿੱਚ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਕਾਰਨ ਹੁਣ ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 47 ਹੋ ਗਈ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਚੀਨ ਵਿੱਚ ਕੋਰੋਨਾ ਵਾਇਰਸ ਨਾਲ ਹੁਣ ਤੱਕ 3000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੁਨੀਆ ਭਰ ਵਿੱਚ 102,180 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 80,651 ਮਾਮਲੇ ਸਿਰਫ ਚੀਨ ‘ਚ ਸਾਹਮਣੇ ਆ ਚੁੱਕੇ ਹਨ।

Share this Article
Leave a comment