ਕੋਰੋਨਾ ਵਾਇਰਸ : ਕਾਂਗਰਸੀ ਵਿਧਾਇਕ ਨੇ ਆਪਣੀ 2 ਸਾਲ ਦੀ ਤਨਖਾਹ ਮੁੱਖ ਮੰਤਰੀ ਫੰਡ ਲਈ ਦਾਨ ਦੇਣ ਦਾ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਸੂਬੇ ਵਿੱਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ । ਪੰਜਾਬ ਵਿੱਚ ਇਸ ਦੇ 46 ਮਾਮਲੇ ਸਾਹਮਣੇ ਆਏ ਹਨ ਜਦੋ ਕਿ ਇਸ ਕਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਚਲਦਿਆਂ ਸਿਆਸਤਦਾਨ, ਅਤੇ ਹੋਰ ਲੋਕ ਸਾਥ ਲਈ ਅੱਗੇ ਆ ਰਹੇ ਹਨ। ਇਸੇ ਸਿਲਸਿਲੇ ਤਹਿਤ ਹੁਣ ਕਾਂਗਰਸ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵੀ ਵਡੀ ਪਹਿਲ ਕੀਤੀ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਆਪਣੀ ਦੋ ਸਾਲਾਂ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਐਲਾਨ ਕੀਤਾ ਹੈ। ਰਿਪੋਰਟਾਂ ਮੁਤਾਬਿਕ ਪੰਜਾਬ ਵਿਧਾਨ ਸਭਾ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਆਵਲਾ ਨੇ ਪੰਜਾਬ ਵਿਧਾਨ ਸਭਾ ਦੇ ਸੈਕਟਰੀ ਨੂੰ ਆਪਣੀ ਦੋ ਸਾਲਾਂ ਦੀ ਤਨਖਾਹ ਦਾਨ ਦੇਣ ਲਈ ਪੱਤਰ ਲਿਖਿਆ ਸੀ ਤਾਂ ਜੋ ਰਾਜ ਸਰਕਾਰ ਨੂੰ ਕੋਵੀਡ -19 ਮਹਾਂਮਾਰੀ ਨਾਲ ਲੜਨ ਵਿੱਚ ਸਹਾਇਤਾ ਕੀਤੀ ਜਾ ਸਕੇ।
ਇਥੇ ਇਹ ਵੀ ਧਿਆਨ ਦੇਣ ਯੋਗ ਹੈ ਕਿ ਬੀਤੇ ਦਿਨੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਆਸਤਦਾਨਾਂ ਅਤੇ ਹੋਰ ਲੋਕਾਂ ਨੂੰ ਇਸ ਭੈੜੀ ਬਿਮਾਰੀ ਨਾਲ ਲੜਨ ਲਈ ਸਾਥ ਦੇਣ ਲਈ ਅਪੀਲ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦੇਣ ਲਈ ਕਿਹਾ ਗਿਆ ਸੀ । ਜਿਸ ਲਈ ਅਮਨ ਅਰੋੜਾ, ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਵਿਧਾਇਕਾਂ ਸਮੇਤ ਹੋਰ ਕਈ ਸਿਆਸਤਦਾਨਾਂ ਅਤੇ ਕਰਮਚਾਰੀਆਂ ਵਲੋਂ ਦਾਨ ਦੇਣ ਲਈ ਕਿਹਾ ਗਿਆ ਹੈ।

Share this Article
Leave a comment