ਨਵੀ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ। ਇਸ ਦੌਰਾਨ ਪੁਲਿਸ ਪ੍ਰਸਾਸ਼ਨ, ਡਾਕਟਰ, ਅਤੇ ਹੋਰ ਕਰਮਚਾਰੀ ਆਪਣੀ ਜਾਨ ਤੇ ਖੇਡ ਕਿ ਇਸ ਬਿਮਾਰੀ ਨਾਲ ਲੜ ਰਹੇ ਹਨ ਪਰ ਉਹ ਖੁਦ ਵੀ ਕਈ ਥਾਈਂ ਇਸ ਬਿਮਾਰੀ ਦੇ ਚੁੰਗਲ ਵਿੱਚ ਫਸ ਰਹੇ ਹਨ। ਇਨ੍ਹਾਂ ਕਰਮਚਾਰੀਆਂ ਲਈ ਹੁਣ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲ ਕਰਦਿਆਂ ਐਲਾਨ ਕੀਤਾ ਕਿ ਡਿਊਟੀਆਂ ਤੇ ਤੈਨਾਤ ਕਰਮਚਾਰੀਆਂ ਨਾਲ ਕੋਈ ਹਾਦਸਾ ਵਾਪਰਦਾ ਹੈ ਤਾ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਵਲੋਂ ਇਕ ਕਰੋੜ ਰੁਪਏ ਦਿਤੇ ਜਾਣਗੇ ।
If anyone loses their life while serving any #COVID19 patient, be it sanitation workers, doctors or nurses or any other staff, temporary or permanent, from private or government sector, their family will be given Rs 1 crore as our mark of respect for their service.
— Arvind Kejriwal (@ArvindKejriwal) April 1, 2020
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ, “ਜੇ ਕੋਈ ਕੋਰੋਨਾ ਵਾਇਰਸ ਦੇ ਮਰੀਜ਼ ਦੀ ਸੇਵਾ ਕਰਦੇ ਹੋਏ ਆਪਣੀ ਜਾਨ ਗੁਆ ਦਿੰਦਾ ਹੈ ਫਿਰ ਉਹ ਭਾਵੇਂ ਸੈਨੀਟੇਸ਼ਨ ਕਰਮਚਾਰੀ, ਡਾਕਟਰ ਜਾਂ ਨਰਸ ਜਾਂ ਕੋਈ ਹੋਰ ਸਟਾਫ, ਅਸਥਾਈ ਜਾਂ ਸਥਾਈ, ਨਿੱਜੀ ਜਾਂ ਸਰਕਾਰੀ ਖੇਤਰ ਤੋਂ ਹੋਵੇ, ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੇ ਸਤਿਕਾਰ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ” ।
ਦੱਸ ਦੇਈਏ ਕਿ ਅੱਜ ਇਥੇ ਸਫ਼ਦਰਜੰਗ ਹਸਪਤਾਲ ਵਿੱਚ 2 ਡਾਕਟਰਾਂ ਦੀ ਕੋਰੋਨਾ ਵਾਇਰਸ ਰਿਪੋਰਟ ਪੌਜ਼ਟਿਵ ਆਈ ਹੈ। ਇਨ੍ਹਾਂ ਵਿੱਚ ਇਕ ਡਾਕਟਰ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ਼ ਕਰ ਰਿਹਾ ਸੀ । ਦੋਵਾਂ ਡਾਕਟਰਾਂ ਨੂੰ ਆਇਸੋਲੇਟ ਕੀਤਾ ਗਿਆ ਹੈ ।