ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਦਿਨ ਸਤਾਧਾਰੀ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਤੇ ਸਵਾਲ ਚੁੁੱਕਦਾ ਹੀ ਰਹਿੰਦਾ ਹੈ । ਇਸ ਦੇੇ ਚਲਦਿਆਂ ਅਜ ਅਕਾਲੀ ਦਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਵੀਪੀ ਸਿੰਘ ਬਦਨੌਰ ਨੂੰ ਵਿਸੇਸ਼ ਅਪੀਲ ਕੀਤੀ ਹੈ।ਅਕਾਲੀ ਦਲ ਨੇ ਰਾਜਪਾਲ ਨੂੰ ਸੂਬਾ ਸਰਕਾਰ ਨੂੰ ਭੰਗ ਕਰਨ ਦੀ ਦਰਖਾਸਤ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸੰਵਿਧਾਨਿਕ ਮਸ਼ੀਨਰੀ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਾਰਜਪਾਲਿਕਾ ਨੂੰ ਧਮਕਾਉਣ ਲਈ ਕਾਂਗਰਸੀ ਮੰਤਰੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਨਿਯੁਕਤ ਕੀਤੇ ਸਿਵਲ ਸਰਵਿਸ ਦੇ ਮੁਖੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰਨ ਲਈ ਮੰਤਰੀ ਮੰਡਲ ਨੁੰ ਨੈਤਿਕ ਆਧਾਰ ਉੱਤੇ ਅਸਤੀਫਾ ਦੇਣਾ ਚਾਹੀਦਾ ਹੈ ਜਾਂ ਇਸ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜ ਪੰਜਾਬ ਇਸ ਔਖੇ ਸਮੇਂ ਵਿਚ ਅਗਵਾਈ ਰਹਿਤ ਹੋ ਚੁੱਕਿਆ ਹੈ।