ਨਿਊਜ਼ ਡੈਸਕ : ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਕਾਰਨ ਹੁਣ ਤੱਕ 7 ਹਜ਼ਾਰ ਦੇ ਕਰੀਬ ਮੌਤਾਂ ਹੋ ਗਈਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਜਿਆਦਾ ਇਟਲੀ (2158) ਅਤੇ ਚੀਨ (3200) ਵਿੱਚ ਹਨ।
ਇੱਥੇ ਹੀ ਬੱਸ ਨਹੀਂ ਇਸ ਤੋਂ ਇਲਾਵਾ 1 ਲੱਖ 80 ਹਜ਼ਾਰ ਕੇਸ ਅਜਿਹੇ ਹਨ ਜਿਨ੍ਹਾਂ ਦੀ ਪੁਸ਼ਟੀ ਹੋ ਚੁਕੀ ਹੈ। ਇਨ੍ਹਾਂ ਵਿੱਚੋਂ 95 ਹਜ਼ਾਰ ਕੇਸ ਪਾਜ਼ਿਟਿਵ ਪਾਏ ਗਏ ਹਨ ਅਤੇ 89 ਹਜ਼ਾਰ ਵਿਅਕਤੀਆਂ ਨੂੰ ਖਦਸਾ ਜਤਾਇਆ ਗਿਆ ਹੈ ਅਤੇ ਇਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 114 ਕੇਸ ਭਾਰਤ ਵਿੱਚ ਸਾਹਮਣੇ ਆਏ ਹਨ।