ਕੋਰੋਨਾ ਵਾਇਰਸ : ਚੰਡੀਗੜ੍ਹ ਨੂੰ ਐਲਾਨਿਆ ਹੋਟਸਪੋਟ

TeamGlobalPunjab
1 Min Read

ਕੋਰੋਨਾ ਵਾਇਰਸ : ਰਾਜਧਾਨੀ ਚੰਡੀਗੜ੍ਹ ਨੂੰ ਕੋਰੋਨਾ ਵਾਇਰਸ ਦੌਰਾਨ ਹੋਟਸਪੋਟ ਜਿਲ੍ਹਾ ਘੋਸ਼ਿਤ ਕਰ ਦਿਤਾ ਗਿਆ ਹੈ । ਇਸ ਦੀ ਜਾਣਕਾਰੀ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਾਦਨੋਰ ਵਲੋਂ ਦਿਤੀ ਗਈ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਖਤ ਪਾਬੰਦੀਆਂ ਦੀ ਜਰੂਰਤ ਹੈ । ਇਸ ਦੌਰਾਨ ਉਨ੍ਹਾਂ ਸ਼ਹਿਰ ਅੰਦਰ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਦਿਤੇ ।

ਵੀ ਪੀ ਸਿੰਘ ਬਦਨੋਰ ਨੇ ਇਸ ਮੌਕੇ ਸਰਵਜਨਕ ਥਾਵਾਂ ਤੇ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿਤੇ । ਇਸ ਮੌਕਾ ਉਨ੍ਹਾਂ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ਼ ਕਰ ਰਹੇ ਡਾਕਟਰਾਂ ਦੀ ਸੁਰੱਖਿਆ ਪਹਿਲ ਦੇ ਅਧਾਰ ਤੇ ਕਰਨ ਦੇ ਵੀ ਆਦੇਸ਼ ਦਿਤੇ। ਉਨ੍ਹਾਂ ਸ਼ਹਿਰ ਦੀਆਂ ਵੱਖ ਵੱਖ ਗਾਉਸ਼ਾਲਾਵਾਂ ਵਿੱਚ ਚਾਰੇ ਦੀ ਉਪਲਬਧਤਾ ਦਾ ਜਾਇਜ਼ਾ ਲਿਆ। ਰਾਜਪਾਲ ਨੇ ਚੰਡੀਗੜ੍ਹ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਖਾਤਰ ਪ੍ਰਸ਼ਾਸਨ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦਾ ਪਾਲਣ ਕਰਨ।

Share This Article
Leave a Comment