ਬੱਚਾ ਬੱਚਾ ਭੈਅ ਵਿਚ ਹੈ ਕੋਰੋਨਾ ਵਾਇਰਸ ਤੋਂ

TeamGlobalPunjab
6 Min Read

ਅਵਤਾਰ ਸਿੰਘ

 

ਕੋਰੋਨਾ ਵਾਇਰਸ ਦਾ ਖੌਫ ਹਰ ਪਾਸੇ ਬੁਰੀ ਤਰ੍ਹਾਂ ਫੈਲ ਗਿਆ ਹੈ। ਇਸ ਨੇ ਕਈ ਦੇਸ਼ਾਂ ਤੋਂ ਬਾਅਦ ਭਾਰਤ ਵਿੱਚ ਵੀ ਦਰਵਾਜ਼ਾ ਖੜਕਾ ਦਿੱਤਾ ਹੈ।

ਰਿਪੋਰਟਾਂ ਅਨੁਸਾਰ ਦੇਸ਼ ਦੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦਾ ਕਹਿਣਾ ਹੈ ਕਿ ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ 28 ਕੇਸ ਮਿਲੇ ਹਨ। ਇਹ ਕੇਸ ਕੇਰਲ, ਤੇਲੰਗਾਨਾ, ਜੈਪੁਰ ਅਤੇ ਦਿੱਲੀ ਵਿੱਚ ਸਾਹਮਣੇ ਆਏ ਹਨ ਤੇ ਇਨ੍ਹਾਂ ਨੂੰ ਵਿਸ਼ੇਸ਼ ਨਿਗਰਾਨੀ ਹੇਠ ਰੱਖਿਆ ਹੋਇਆ ਹੈ।

- Advertisement -

ਪੂਰੀ ਦੁਨੀਆ ਵਿੱਚ ਕੋਰੋਨਾ ਦੇ ਵਾਇਰਸ ਕਾਰਨ ਕਰੀਬ ਤਿੰਨ ਹਜ਼ਾਰ ਮੌਤਾਂ ਹੋਣ ਦੀਆਂ ਖ਼ਬਰਾਂ ਹਨ। ਚੀਨ ਵਿੱਚੋਂ ਆਈ ਇਸ ਬਿਮਾਰੀ ਕਾਰਨ ਸਭ ਤੋਂ ਵੱਧ ਲੋਕ ਉਥੇ ਹੀ ਪ੍ਰਭਾਵਤ ਹੋਏ ਹਨ।
ਭਾਰਤ ਵਿੱਚ ਕੇਂਦਰ ਅਤੇ ਰਾਜਾਂ ਦੀਆ ਸਰਕਾਰਾਂ ਨੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕਈ ਕਦਮ ਚੁੱਕੇ ਹਨ। ਇਸ ਦਾ ਦੇਸ਼ ਵਿਚ ਮਨਾਏ ਜਾਣ ਵਾਲੇ ਹੋਲੀ ਦੇ ਤਿਓਹਾਰ ‘ਤੇ ਵੀ ਕਾਫੀ ਅਸਰ ਪਿਆ ਹੈ।
ਰਿਪੋਰਟਾਂ ਮੁਤਾਬਿਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਾਰ ਹੋਲੀ ਨਾਲ ਸਬੰਧਤ ਕਿਸੇ ਵੀ ਪਬਲਿਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਉਨ੍ਹਾਂ ਨੇ ਇਹ ਫੈਸਲਾ ਦੇਸ਼ ਵਿੱਚ ਫੈਲ ਰਹੇ ਕੋਰੋਨਾਵਾਇਰਸ ਦੇ ਡਰੋਂ ਲਿਆ ਹੈ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ਵਿਸ਼ਵ ਭਰ ਦੇ ਮਾਹਿਰ ਕੋਰੋਨਾਵਾਇਰਸ ਉੱਤੇ ਕਾਬੂ ਪਾਉਣ ਲਈ ਜਨਤਕ ਇਕੱਠਾਂ ਤੋਂ ਗੁਰੇਜ਼ ਕਰਨ ਦੀ ਸਲਾਹ ਦੇ ਰਹੇ ਹਨ। ਇਸ ਵਾਸਤੇ ਉਨ੍ਹਾਂ ਨੇ ਵੀ ਹੋਲੀ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ।

ਇਸੇ ਤਰ੍ਹਾਂ ਪ੍ਰਧਾਨ ਮੰਤਰੀ ਤੋਂ ਬਾਅਦ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੇ ਵੀ ਐਲਾਨ ਕੀਤਾ ਕਿ ਉਹ ਵੀ ਹੋਲੀ ਦੇ ਕਿਸੇ ਵੀ ਸਮਾਗਮ ਵਿੱਚ ਨਹੀਂ ਜਾਣਗੇ। ਇਹ ਫੈਸਲਾ ਕੌਮੀ ਰਾਜਧਾਨੀ ਵਿੱਚ ਕੋਰੋਨਾਵਾਇਰਸ ਫੈਲਣ ਦੇ ਡਰੋਂ ਲਿਆ ਗਿਆ ਹੈ। ਪ੍ਰਧਾਨ ਮੰਤਰੀ ਵੱਲੋਂ ਹੋਲੀ ਨਾ ਮਨਾਉਣ ਦੇ ਕੀਤੇ ਐਲਾਨ ਤੋਂ ਬਾਅਦ ਹੀ ਸ਼ਾਹ ਤੇ ਨੱਢਾ ਨੇ ਵਿਸ਼ਵ ਭਰ ਵਿੱਚ ਫੈਲ ਰਹੇ ਕੋਰੋਨਾਵਾਇਰਸ ਦੇ ਡਰੋਂ ਹੋਲੀ ਨਾ ਮਨਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਜਨਤਕ ਸਮਾਗਮਾਂ ਤੋਂ ਦੂਰੀ ਬਨਾਉਣ ਲਈ ਅਪੀਲ ਕੀਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਕੋਵਿਡ-19 ਕੋਰੋਨਾਵਾਇਰਸ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ। ਕੋਰੋਨਾਵਾਇਰਸ ਨੂੰ ਧਿਆਨ ਵਿੱਚ ਰੱਖਦਿਆਂ ਰਾਸ਼ਟਰਪਤੀ ਭਵਨ ਇਸ ਵਾਰ ਹੋਲੀ ਮੌਕੇ ਰਵਾਇਤੀ ਇਕੱਤਰਤਾ ਵਾਲੇ ਸਮਾਰੋਹ ਨਹੀ ਕਰ ਰਿਹਾ। ਇਸ ਸਬੰਧੀ ਜਾਣਕਾਰੀ ਰਾਸ਼ਟਰਪਤੀ ਦਫਤਰ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਹੋਲੀ ਦਾ ਤਿਉਹਾਰ 10 ਮਾਰਚ ਨੂੰ ਮਨਾਇਆ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਰਹੇ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਦੀ ਜਾਂਚ ਲਈ 5  ਮਾਰਚ ਤੋਂ ਜਾਂਚ ਕੈਂਪ ਲਾਏ ਜਾ ਰਹੇ ਹਨ। ਇਸੇ ਤਰ੍ਹਾਂ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ’ਚ ਵੀ ਜਾਂਚ ਕੇਂਦਰ ਸਥਾਪਤ ਕੀਤੇ ਜਾਣਗੇ।

ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਅਟਾਰੀ ਸਰਹੱਦ ’ਤੇ ਵੀ ਜਾਂਚ ਕੈਂਪ ਲਾਏ ਗਏ ਹਨ। ਚੀਨ, ਸਿੰਗਾਪੁਰ, ਇਟਲੀ ਅਤੇ ਹੋਰ ਮੁਲਕਾਂ ਤੋਂ ਆਉਣ ਵਾਲੇ ਯਾਤਰੂਆਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼ਰਧਾਲੂ ਜਿਥੇ ਸਰੋਵਰ ਵਿਚ ਇਸ਼ਨਾਨ ਕਰਦੇ ਹਨ, ਉਥੇ ਲੰਗਰ ਘਰ ਵਿਚ ਪ੍ਰਸ਼ਾਦਾ ਵੀ ਛਕਦੇ ਹਨ। ਇਹ ਸ਼ਰਧਾਲੂ ਦੁਰਗਿਆਣਾ ਮੰਦਰ ਅਤੇ ਇਤਿਹਾਸਕ ਰਾਮ ਤੀਰਥ ਵਿਖੇ ਵੀ ਨਤਮਸਤਕ ਹੋਣ ਲਈ ਜਾਂਦੇ ਹਨ। ਸਿਵਲ ਸਰਜਨ ਡਾ. ਪ੍ਰਦੀਪ ਕੌਰ ਜੌਹਲ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਡਰ ਨੂੰ ਦੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਦੋ ਜਾਂਚ ਕੈਂਪ ਸਥਾਪਤ ਕੀਤੇ ਜਾ ਰਹੇ ਹਨ ਜਿਥੇ ਜ਼ੁਕਾਮ, ਖੰਘ ਤੇ ਬੁਖਾਰ ਦੀ ਸ਼ਿਕਾਇਤ ਵਾਲੇ ਮਰੀਜ਼ਾਂ ’ਤੇ ਨਜ਼ਰ ਰੱਖੀ ਜਾਵੇਗੀ। ਇਹ ਜਾਂਚ ਕੈਂਪ ਜੋੜਾ ਘਰ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਨੇੜੇ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਮਰੀਜ਼ ਮਿਲਦਾ ਹੈ ਤਾਂ ਉਸ ਨੂੰ ਅਗਲੇਰੀ ਜਾਂਚ ਵਾਸਤੇ ਹਸਪਤਾਲ ਭੇਜਿਆ ਜਾਵੇਗਾ। ਜਾਂਚ ਕੈਂਪ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਲਾਇਆ ਜਾਵੇਗਾ।

ਸਿਹਤ ਵਿਭਾਗ ਨੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀ ਨੂੰ ਪੱਤਰ ਜਾਰੀ ਕਰਕੇ ਆਖਿਆ ਕਿ ਜੇਕਰ ਵਿਦਿਅਕ ਅਦਾਰਿਆਂ ਵਿਚ ਆਉਂਦੇ ਵਿਦੇਸ਼ੀ ਵਫਦ, ਵਿਦੇਸ਼ ਗਏ ਵਿਦਿਆਰਥੀ ਜਾਂ ਵਿਦੇਸ਼ ਤੋਂ ਆਏ ਵਿਦਿਆਰਥੀ ਸਬੰਧੀ ਜਾਣਕਾਰੀ ਹੈ ਤਾਂ ਉਹ ਇਹ ਜਾਣਕਾਰੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਮਦਨ ਮੋਹਨ ਅਤੇ ਡਾ. ਨਵਦੀਪ ਕੌਰ ਨੂੰ ਦੇਣ।

- Advertisement -

ਕੀ ਹਨ ਇਸ ਦੇ ਲੱਛਣ

ਸਿਹਤ ਮਾਹਿਰਾਂ ਅਨੁਸਾਰ ਖੰਘ, ਬੁਖ਼ਾਰ ਅਤੇ ਸਾਹ ਲੈਣ ਵਿੱਚ ਮੁਸ਼ਕਲ, ਕੋਰੋਨਾ ਵਾਇਰਸ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਵਾਲੇ ਤੁਰੰਤ ਡਾਕਟਰ ਕੋਲ ਜਾਣ।

ਮਾਹਿਰਾਂ ਦੀ ਰਾਇ ਹੈ ਕਿ ਇਸ ਤੋਂ ਬਚਾਅ ਲਈ ਸਫ਼ਾਈ ਦਾ ਧਿਆਨ ਰੱਖੋ। ਨਹੁੰ ਕੱਟੇ ਹੋਣੇ ਚਾਹੀਦੇ ਹਨ। ਖਾਂਸੀ ਜਾਂ ਸਾਹ ਲੈਣ ਵਿੱਚ ਮੁਸ਼ਕਲ ਆਉਣ ਵਾਲੇ ਲੋਕਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਕੋਰੋਨਾ ਦਾ ਇਲਾਜ ਨਹੀਂ ਹੈ। ਸੁਰੱਖਿਆ ਹੀ ਬਚਾਅ ਹੈ। ਭੀੜ ਵਿੱਚ ਜਾਣ ਤੋਂ ਪਰਹੇਜ਼ ਕਰੋ। ਜੇ ਜਾ ਰਹੇ ਹੋ ਤਾਂ ਮਾਸਕ ਲਗਾ ਕੇ ਜਾਵੋ।

ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਇਨ੍ਹਾਂ ਨੰਬਰਾਂ 8076623612 ਅਤੇ 6396776904 ‘ਤੇ ਸੰਪਰਕ ਕੀਤਾ ਜਾਵੇ ਜਿਸ ‘ਤੇ ਫੋਨ ਕਰਨ ਵਾਲਿਆਂ ਲਈ ਐਂਬੂਲੈਂਸ ਭੇਜੀ ਜਾਵੇਗੀ

Share this Article
Leave a comment