ਮਹਾਂਰਾਸ਼ਟਰ : ਕੋਰੋਨਾ ਵਾਇਰਸ ਕਾਰਨ ਭਾਰਤ ‘ਚ ਵੀ ਮੌਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਇਸ ਕਾਰਨ ਜਿੱਥੇ 128 ਲੋਕ ਪ੍ਰਭਾਵਿਤ ਹੋਏ ਹਨ ਉੱਥੇ ਹੀ ਅੱਜ ਇਸ ਕਾਰਨ ਤੀਜੇ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਉਮਰ 64 ਸਾਲ ਸੀ ਅਤੇ ਉਹ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਇਸ ਦੀ ਪੁਸ਼ਟੀ ਮਹਾਰਾਸਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਵੱਲੋਂ ਵੀ ਕੀਤੀ ਗਈ ਹੈ।
ਦੱਸ ਦਈਏ ਕਿ ਮ੍ਰਿਤਕ ਪਿਛਲੇ ਕਈ ਦਿਨਾਂ ਤੋਂ ਮੁੰਬਈ ‘ਚ ਕਸਤੁਰਬਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਅਤੇ ਕਰਨਾਟਕ ‘ਚ ਦੋ ਵਿਅਕਤੀਆਂ ਦੀ ਇਸ ਕਾਰਨ ਮੌਤ ਹੋਈ ਸੀ। ਰਿਪੋਰਟਾਂ ਮੁਤਾਬਿਕ ਹੁਣ ਤੱਕ 13 ਵਿਅਕਤੀਆਂ ਨੂੰ ਹਸਪਤਾਲ ‘ਚੋਂ ਇਲਾਜ਼ ਤੋਂ ਬਾਅਦ ਛੁੱਟੀ ਮਿਲ ਗਈ ਹੈ।