ਕੋਰੋਨਾ ਵਾਇਰਸ : ਸੂਬਿਆਂ ਚ ਲਾਕ ਡਾਊਨ ਦਾ ਨਹੀਂ ਹੋ ਰਿਹਾ ਸੀ ਅਸਰ ਪੀ.ਐਮ ਨੇ ਕੀਤਾ ਟਵੀਟ

TeamGlobalPunjab
1 Min Read

ਨਵੀ ਦਿੱਲੀ : ਦੇਸ਼ ਅੰਦਰ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦਿਆਂ ਕਈ ਸੂਬਿਆਂ ਅੰਦਰ ਲਾਕ ਡਾਊਨ ਕੀਤਾ ਗਿਆ ਹੈ ਪਰ ਫਿਰ ਵੀ ਲੋਕ ਇਸ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ। ਇਹ ਅਸੀਂ ਨਹੀਂ ਕਹਿ ਰਹੇ ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਉਹ ਟਵੀਟ ਕਹਿ ਰਿਹਾ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਕਈ ਲੋਕ ਹਾਲੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।

ਦੱਸ ਦੇਈਏ ਕਿ ਮੋਦੀ ਨੇ ਟਵੀਟ ਕਰ ਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਲਿਖਿਆ ਕਿ ਕਿਰਪਾ ਕਰਕੇ ਆਪਣੇ ਆਪ ਨੂੰ ਬਚਾਓ, ਪਰਿਵਾਰ ਨੂੰ ਬਚਾਓ ਅਤੇ ਨਿਯਮਾਂ ਦਾ ਗੰਭੀਰਤਾ ਨਾਲ ਪਾਲਣ ਕਰੋ। ਇਥੇ ਹੀ ਬਸ ਨਹੀਂ ਉਨ੍ਹਾਂ ਰਾਜ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਵਾਉਣ।

Share This Article
Leave a Comment