ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਦੁਨੀਆ ਵਿਚ ਹਾਹਾਕਾਰ ਮਚਾ ਦਿਤੀ ਹੈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਅਤੇ ਪੀੜਤਾਂ ਦੀ ਗਿਣਤੀ ਚ ਵਾਧਾ ਜਾਰੀ ਹੈ। ਜੇਕਰ ਗੱਲ ਪੰਜਾਬ ਦੀ ਕਰੀਏ ਤਾ ਇਸ ਦੇ 51 ਮਰੀਜ਼ ਸਾਹਮਣੇ ਆਏ ਹਨ ਜਦੋ ਕਿ ਸੂਬੇ ਵਿਚ 5 ਦੀ ਮੌਤ ਹੋ ਗਈ ਹੈ। ਇਸ ਬਿਮਾਰੀ ਨੇ ਪੰਜਾਬ ਵਿਚ ਆਪਣੇ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ। ਇਸ ਦੇ ਅੱਜ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਫਿਰ ਮਾਮਲੇ ਸਾਹਮਣੇ ਆਏ ਹਨ । ਇਨ੍ਹਾਂ ਨੂੰ ਏਕਾਂਤਵਾਸ ਵਿਚ ਰੱਖਿਆ ਗਿਆ ਹੈ। ਅੱਜ ਲੁਧਿਆਣਾ ਤੋਂ ਇਕ ਅਤੇ ਅੰਮ੍ਰਿਤਸਰ ਤੋਂ ਇਸ ਦੇ 3 ਮਾਮਲੇ ਸਾਹਮਣੇ ਆਏ ਹਨ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਇਸ ਦੇ ਹੁਣ ਤੱਕ 1585 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 51 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਦੋ ਕਿ 1381 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 153 ਦੀ ਰਿਪੋਰਟ ਆਉਣੀ ਬਾਕੀ ਹੈ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਇਕਾਂਤਵਾਸ ਚ ਰੱਖਿਆ ਗਿਆ ਹੈ ਕਿਓਂਕਿ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਕੇ ਜਾਨ ਗਵਾਉਣ ਵਾਲੇ ਸ੍ਰੀ ਹਰਿਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ 13 ਮਾਰਚ ਨੂੰ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਮਿਲੇ ਸਨ। ਇਹ ਮੁਲਾਕਾਤ ਪਿੰਡ ਗਿਦੜਪਿੰਡੀ ਨੇੜੇ ਸਤਲੁਜ ਨੂੰ ਸਾਫ਼ ਕਰਨ ਦੀ ਚੱਲ ਰਹੀ ਕਾਰਸੇਵਾ ਦੌਰਾਨ ਹੋਈ ਸੀ। ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਵਿਸ਼ੇਸ਼ ਟੀਮ ਨੇ ਨਿਰਮਲ ਕੁਟੀਆ ਜਾ ਕੇ ਸੰਤ ਸੀਚੇਵਾਲ ਦੀ ਜਾਂਚ ਕੀਤੀ ਅਤੇ ਕੋਰੋਨਾ ਜਾਂਚ ਲਈ ਸੈਂਪਲ ਲਏ।
ਪੰਜਾਬ ਵਿਚ ਲਗਾਤਾਰ ਵੱਧ ਰਹੇ ਹਨ ਕੋਰੋਨਾ ਵਾਇਰਸ ਦੇ ਮਰੀਜ਼ ! ਗਿਣਤੀ ਪਹੁੰਚੀ 51 ਤੱਕ
Leave a Comment
Leave a Comment