ਕੋਰੋਨਾ ਵਾਇਰਸ : ਪੀਐਮ ਮੋਦੀ ਸਾਰੇ ਮੁੱਖ ਮੰਤਰੀਆਂ ਨਾਲ ਕੱਲ੍ਹ ਕਰਨਗੇ ਵਿਸ਼ੇਸ਼ ਮੀਟਿੰਗ !

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਔਖੇ ਸਮੇ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਾਰੇ ਮੁਖ ਮੰਤਰੀਆਂ ਨਾਲ ਮੀਟਿੰਗ ਕਾਰਨ ਦਾ ਫੈਸਲਾ ਲਿਆ ਹੈ। ਉਹ ਵੀਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ‘ਤੇ ਵਿਚਾਰ ਵਟਾਂਦਰੇ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਇਸ ਸਮੇਂ ਦੌਰਾਨ ਉਹ ਕੋਵਿਡ -19 ਨਾਲ ਨਜਿੱਠਣ ਲਈ ਰਾਜਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ, ਉਹ ਮੁੱਖ ਮੰਤਰੀਆਂ ਤੋਂ ਉਨ੍ਹਾਂ ਦੇ ਰਾਜ ਵਿੱਚ ਦਰਪੇਸ਼ ਸਮੱਸਿਆਵਾਂ ਅਤੇ ਮੁਸੀਬਤਾਂ ਬਾਰੇ ਵੀ ਜਾਨਣਗੇ। ਦੱਸ ਦੇਈਏ ਕਿ ਹੁਣ ਤੱਕ ਭਾਰਤ ਵਿੱਚ ਕੋਰੋਨਾ ਦੇ 1,637 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 39 ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਦੇ ਸਭ ਤੋਂ ਵੱਧ ਸੰਕਰਮਿਤ ਮਰੀਜ਼ ਮਹਾਰਾਸ਼ਟਰ ਦੇ ਹਨ। ਹੁਣ ਤੱਕ 320 ਕੋਰੋਨਾ ਨਾਲ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 9 ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਮੈਡੀਕਲ ਪੇਸ਼ੇਵਰਾਂ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਗੱਲ ਕੀਤੀ।

Share this Article
Leave a comment