ਕੋਰੋਨਾ ਵਾਇਰਸ : ਮੁੱਖ ਮੰਤਰੀ ਦੇ ਸ਼ਹਿਰ ਚ ਸੇਨੇਟਾਈਜ਼ਰ ਦਾ ਛਿੜਕਾ

TeamGlobalPunjab
1 Min Read

ਪਟਿਆਲਾ : ਸੂਬੇ ਅੰਦਰ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਪ੍ਰਸਾਸ਼ਨ ਵਲੋਂ ਲਗਾਤਾਰ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਟਿਆਲਾ ਵਿਚ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਸੇਨੇਟਾਈਜ਼ਰ ਦਾ ਛਿੜਕਾ ਕੀਤਾ ਗਿਆ ।
ਦੱਸ ਦੇਈਏ ਕਿ ਪੰਜਾਬ ਵਿਚ ਵੀ ਇਸ ਦਾ ਹਰ ਦਿਨ ਨਵਾਂ ਮਾਮਲਾ ਸਾਹਮਣੇ ਆਉਂਦਾ ਹੈ। ਜੇਕਰ ਅੱਜ ਦੀ ਗੱਲ ਕਰੀਏ ਤਾ ਲੁਧਿਆਣਾ ਦੀ ਇੱਕ ਮਹਿਲਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ 51 ਸਾਲ ਦੀ ਮਹਿਲਾ ਦੇ ਸੈਂਪਲ ਭੇਜੇ ਗਏ ਸਨ ਜਿਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ 30 ਪਾਜ਼ਿਟਿਵ ਕੇਸ ਆ ਚੁੱਕੇ ਹਨ। ਹਾਲਾਂਕਿ ਲੁਧਿਆਣਾ ਵਿੱਚ ਹਾਲੇ ਇੱਕ ਪਾਜ਼ਿਟਿਵ ਮਾਮਲਾ ਸਾਹਮਣੇ ਆਇਆ ਹੈ।

Share this Article
Leave a comment