ਕੋਰੋਨਾ ਵਾਇਰਸ ਦਾ ਆਤੰਕ : ਨਿਊਯਾਰਕ ‘ਚ ਐਮਰਜੈਂਸੀ ਦਾ ਐਲਾਨ!

TeamGlobalPunjab
1 Min Read

ਵਾਸ਼ਿੰਗਟਨ : ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੇ ਚਲਦਿਆਂ ਵਾਸ਼ਿੰਗਟਨ ਵਿੱਚ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ।  ਇਸ ਨਾਲ ਇੱਥੇ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ।

ਦੱਸ ਦਈਏ ਕਿ ਨਿਊਯਾਰਕ ਵਿੱਚ ਕੋਰੋਨਾ ਵਾਇਰਸ ਦੇ 89 ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਕਈ ਸਨਫਰਾਂਸਿਸਕੋ ‘ਚ ਕਰੂਜ ਜਹਾਜ ਵਿੱਚ ਫਸੇ ਹੋਏ ਹਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਵਿੱਚੋਂ ਅੱਧ ਤੋਂ ਵੱਧ ਯੂਐਸ ਸਟੇਟ ਨਾਲ ਸਬੰਧਤ ਹਨ। ਦੱਸਣਯੋਗ ਹੈ ਕਿ ਇੱਥੇ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਦੀ ਜਾਣਕਾਰੀ ਬੀਤੇ ਸ਼ੁੱਕਰਵਾਰ ਨੂੰ ਮਿਲੀ ਸੀ ਅਤੇ ਫਲੋਰੀਡਾ ਵਿੱਚ ਦੋ ਵਿਅਕਤੀ ਕੋਰੋਨਾ ਪ੍ਰਭਾਵਿਤ਼ ਦੱਸੇ ਗਏ ਸਨ।

ਰਿਪੋਰਟਾਂ ਮੁਤਾਬਿਕ ਇਸ ਤੋਂ ਬਾਅਦ ਨਿਊਯਾਰਕ ਅੰਦਰ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਯਾਦ ਰਹੇ ਕਿ ਇਹ ਵਾਇਰਸ 90 ਤੋਂ ਵਧੇਰੇ ਦੇਸ਼ਾਂ ‘ਚ ਫੈਲ ਗਿਆ ਹੈ ਅਤੇ ਇਸ ਕਾਰਨ ਹੁਣ ਤੱਕ 3400 ਦੇ ਕਰੀਬ ਲੋਕਾਂ ਦੀ ਮੌਤ ਹੋਈ ਹੈ। ਇੱਥੇ ਹੀ ਬੱਸ ਨਹੀਂ 1 ਲੱਖ ਤੋਂ ਵਧੇਰੇ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ।

Share this Article
Leave a comment