ਕੋਰੋਨਾ ਦਾ ਕਹਿਰ, ਜਲੰਧਰ ‘ਚ 48 ਅਤੇ ਫਿਰੋਜ਼ਪੁਰ ‘ਚ 35 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
1 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ‘ਚ ਹੀ ਅੱਜ ਜਿਲ੍ਹ ਜਲੰਧਰ ‘ਚ ਕੋਰੋਨਾ ਦੇ 48 ਮਾਮਲੇ ਸਾਹਮਣੇ ਆ ਚੁੱਕੇ ਨੇ। ਜਿਸ ਕਾਰਨ ਸਥਾਨਕ ਲੋਕਾਂ ‘ਚ ਵੀ ਕਾਫੀ ਡਰ ਹੈ।

ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਲੈਬੋਰਟਰੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ 40 ਲੋਕ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 8 ਹੋਰ ਮਾਮਲੇ ਪ੍ਰਾਈਵੇਟ ਲੈਬੋਰਟਰੀ ‘ਚੋਂ ਪ੍ਰਾਪਤ ਹੋਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ ‘ਚ ਕੁਲ ਮਾਮਲਿਆਂ ਦੀ ਗਿਣਤੀ 2107 ਹੋ ਗਈ ਹੈ ਜਦ ਕਿ 1545 ਤੋਂ ਵੱਧ ਮਰੀਜ਼ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਚੁੱਕੇ ਹਨ। ਸ਼ਹਿਰ ‘ਚ ਹੁਣ ਤੱਕ ਕੋਰੋਨਾ ਨਾਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ 427 ਮਾਮਲੇ ਅਜੇ ਵੀ ਐਕਟਿਵ ਹਨ।

ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ‘ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ ‘ਚ ਅੱਜ 35 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਕੋਰੋਨਾ ਸੰਕਰਮਿਤ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ ਅਤੇ ਸੰਪਰਕ ‘ਚ ਆਉਣ ਵਾਲੇ ਸਾਰੇ ਬਾਕੀ ਲੋਕਾਂ ਦੀ ਵੀ ਭਾਲ ਜਾਰੀ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ ‘ਚ ਕੁਲ ਸੰਕਰਮਿਤ ਮਰੀਜ਼ਾਂ ਦਾ ਅੰਕੜਾ 138 ਤੱਕ ਪਹੁੰਚ ਗਿਆ ਹੈ।

Share This Article
Leave a Comment