ਜਲੰਧਰ ‘ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਜਲੰਧਰ ਵਾਸੀ ਔਰਤ ਦੀ ਲੁਧਿਆਣਾ ‘ਚ ਕੋਰੋਨਾ ਨਾਲ ਮੌਤ

TeamGlobalPunjab
2 Min Read

ਜਲੰਧਰ : ਜਲੰਧਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਅੱਜ ਜਲੰਧਰ ‘ਚ ਕੋਰੋਨਾ ਵਾਇਰਸ ਨਾਲ ਪੀੜਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦਿਲਬਾਗ ਨਗਰ ਜਲੰਧਰ ਦੀ ਰਹਿਣ ਵਾਲੀ 67 ਸਾਲਾ ਸ਼ਾਨੋ ਸ਼ਰਮਾ ਨੇ ਅੱਜ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ‘ਚ ਦਮ ਤੋੜ ਦਿੱਤਾ। ਪੀੜਤ ਮਹਿਲਾ ਪਿਛਲੇ ਕਈ ਦਿਨਾਂ ਤੋਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐੇੱਮ.ਸੀ.) ਲੁਧਿਆਣਾ ਵਿਚ ਦਾਖਲ ਸੀ । ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਨਾਲ ਜਲੰਧਰ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ।

ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਅਸ਼ਵਨੀ ਚੌਧਰੀ ਨੇ ਦੱਸਿਆ ਕਿ ਮ੍ਰਿਤਕ ਔਰਤ ਆਪਣੀਆਂ ਹੋਰ ਬਿਮਾਰੀਆਂ ਦੇ ਇਲਾਜ ਲਈ ਹਸਪਤਾਲ ਵਿਚ ਦਾਖਲ ਸੀ ਪਰ ਉਸ ਦੇ ਸਰੀਰ ਵਿਚ ਕੋਰੋਨਾ ਲੱਛਣ ਦਿਖਣ ‘ਤੇ ਜਦੋਂ ਉਸ ਦੀ ਕੋੋਰੋਨਾ ਜਾਂਚ ਕਰਵਾਈ ਗਈ ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ।

ਜ਼ਿਕਰਯੋਗ ਹੈ ਕਿ ਜਲੰਧਰ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਬੀਤੇ ਦਿਨ (ਵੀਰਵਾਰ) ਨੂੰ ਜ਼ਿਲ੍ਹੇ ‘ਚ ਕੋਰੋਨਾ ਦੇ ਇਕੱਠੇ 12 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ‘ਚ ਇੱਕੋਂ ਪਰਿਵਾਰ ਦੇ 5 ਮੈਂਬਰ, ਇੱਕ ਦੁਬਈ ਤੋਂ ਪਰਤੀ ਔਰਤ ਸ਼ਾਮਲ ਸੀ। ਸਿਹਤ ਵਿਭਾਗ ਨੇ ਸੋਮਵਾਰ ਨੂੰ 574 ਨਮੂਨੇ ਜਾਂਚ ਲਈ ਭੇਜੇ ਸਨ ਜਿਨ੍ਹਾਂ ‘ਚੋਂ 12 ਦੀ ਰਿਪੋਰਟ ਪਾਜ਼ੀਟਿਵ ਆਈ ਸੀ।

Share This Article
Leave a Comment