ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ ਤੋੜ 45 ਹਜ਼ਾਰ ਨਵੇਂ ਮਾਮਲੇ, 1129 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਕੋੋਰੋਨਾ ਦਾ ਤਾਂਡਵ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਨੇ ਬੀਤੇ ਵੀਰਵਾਰ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਜਿਹੇ ‘ਚ ਹੀ ਬੀਤੇ ਦਿਨ ਵੀਰਵਾਰ ਨੂੰ ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 45 ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ ਅਤੇ 1129 ਲੋਕਾਂ ਦੀ ਮੌਤ ਹੋਈ ਹੈ।

ਦੇਸ਼ ‘ਚ ਹੁਣ ਕੁੱਲ ਕੋਰੋਨਾ ਪੀੜਤਾਂ ਦਾ ਅੰਕੜਾ ਸਵਾ 12 ਲੱਖ ਤੋਂ ਪਾਰ ਪਹੁੰਚ ਚੁੱਕਾ ਹੈ ਅਤੇ ਪਿਛਲੇ 24 ਘੰਟਿਆਂ ਵਿਚ ਸਭ ਤੋਂ ਵੱਧ 1129 ਲੋਕਾਂ ਦੀ ਮੌਤਾਂ ਵੀ ਹੋਈਆਂ ਹਨ। ਇਸ ਤਰ੍ਹਾਂ ਕੋਰੋਨਾ ਕਾਰਨ ਹੋਈਆਂ ਕੁੱਲ ਮੌਤਾਂ ਦੀ ਗਿਣਤੀ 29,861 ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਕੁੱਲ ਪੀੜਤਾਂ ਦੀ ਕੁੱਲ ਗਿਣਤੀ 1,239,684 ਹੋ ਗਈ ਹੈ। ਇਨ੍ਹਾਂ ‘ਚ 425,528 ਐਕਟਿਵ ਕੇਸ ਹਨ ਅਤੇ 784,266 ਮਰੀਜ਼ ਠੀਕ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਕੋਰੋਨਾ ਦੀ ਟੈਸਟਿੰਗ ਰਫਤਾਰ ਵੀ ਵਧਾ ਦਿੱਤੀ ਗਈ ਹੈ। ਇੰਡੀਅਨ ਕੌਂਸਲ ਮੈਡੀਕਲ ਰਿਸਰਚ (ਆਈਸੀਐੱਮਆਰ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਬੁੱਧਵਾਰ ਨੂੰ ਦੇਸ਼ ‘ਚ ਕੋਰੋਨਾ ਦੇ 3,50,823 ਟੈਸਟ ਕੀਤੇ ਗਏ। ਭਾਰਤ ‘ਚ ਹੁਣ ਤੱਕ 1,50,75,369 ਲੋਕਾਂ ਦੀ ਕੋਰੋਨਾ ਟੈਸਟਿੰਗ ਕੀਤੀ ਜਾ ਚੁੱਕੀ ਹੈ।

 

- Advertisement -

Share this Article
Leave a comment