ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਤੇਜੀ ਨਾਲ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਮੰਗਲਵਾਰ ਨੂੰ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 61 ਲੱਖ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।
ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ਵਿਚ 70 ਹਜ਼ਾਰ 589 ਕੋਰੋਨਾ ਪਾਜ਼ੀਟਿਵ ਦੇ ਕੇਸ ਦਰਜ ਹੋਏ ਹਨ ਜਿਸ ਨਾਲ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 61,45,292 ਹੋ ਗਈ ਹੈ। ਉੱਥੇ ਹੀ ਪਿਛਲੇ ਘੰਟਿਆਂ ‘ਚ 776 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਇਸ ਨਾਲ ਦੇਸ਼ ‘ਚ ਹੁਣ ਤੱਕ ਕੋਰੋਨਾ ਨਾਲ 96,318 ਮੌਤਾਂ ਹੋ ਚੁੱਕੀਆਂ ਹਨ।
ਉੱਥੇ ਹੀ ਦੇਸ਼ ‘ਚ ਹੁਣ ਤੱਕ 51,01,398 ਲੋਕ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ 9,47,576 ਮਾਮਲੇ ਅਜੇ ਵੀ ਸਰਗਰਮ ਹਨ।