ਹੁਸ਼ਿਆਰਪੁਰ ‘ਚ ਕੋੋਰੋਨਾ ਦਾ ਕਹਿਰ, ਬੀ.ਐੱਸ.ਐਫ. ਦੇ 43 ਜਵਾਨਾਂ ਸਮੇਤ 51 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

TeamGlobalPunjab
1 Min Read

ਹੁਸ਼ਿਆਰਪੁਰ : ਜਾਨਲੇਵਾ ਕੋਰੋਨਾ ਵਾਇਰਸ ਪੰਜਾਬ ‘ਚ ਪੂਰੀ ਤਰ੍ਹਾਂ ਮਾਰੂ ਹੋ ਚੁੱਕਾ ਹੈ। ਅੱਜ ਜ਼ਿਲ੍ਹਾ ਹੁਸ਼ਿਆਰਪੁਰ ‘ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਸ਼ਹਿਰ ‘ਚ ਅੱਜ ਕੋਰੋਨਾ ਦੇ 51 ਹੋਰ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ ਵੱਧ ਕੇ 459 ਤੱਕ ਪਹੁੰਚ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ‘ਚ 43 ਮਰੀਜ਼ ਬੀ.ਐੱਸ.ਐੱਫ. ਕੈਂਪ ਖੜਕਾਂ ਅਤੇ 8 ਹੋਰ ਮਰੀਜ਼ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ 24,380 ਸੈਂਪਲ ਲਏ ਗਏ ਹਨ ਜਿਨ੍ਹਾਂ ‘ਚੋਂ 22,813 ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ‘ਚੋਂ 1163 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜ਼ਿਲ੍ਹੇ ‘ਚ ਕੋਰੋਨਾ ਦੇ 174 ਮਾਮਲੇ ਅਜੇ ਵੀ ਸਰਗਰਮ ਹਨ।

 

Share this Article
Leave a comment